ਗੁਰਦਾਸਪੁਰ ਦੇ ਪਿੰਡ ਸ਼ਿਕਾਰ ਮਾਛੀਆਂ ’ਚ ਗੰਦਗੀ ਦੀ ਭਰਮਾਰ; ਗੰਦੇ ਪਾਣੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਦੇ ਮੰਦੜੇ ਹਾਲ; ਪਿੰਡ ਵਾਸੀਆਂ ਵੱਲੋਂ ਸਿਆਸੀ ਆਗੂਆਂ ਦੇ ਬਾਈਕਾਟ ਦਾ ਐਲਾਨ

0
15

ਗੁਰਦਾਸਪੁਰ ਅਧੀਨ ਆਉਂਦੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਿਕਾਰ ਮਾਛੀਆ ਦੇ ਵਾਸੀ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਚਲਦਿਆਂ ਨਰਕ ਭੋਗਣ ਲਈ ਮਜਦੂਰ ਨੇ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਪਿਛਲੇ ਦੋ ਮਹੀਨਿਆਂ ਤੋਂ ਪਿੰਡ ਦੀਆਂ ਗਲੀਆਂ ਵਿਚ ਗੰਦਾ ਪਾਣੀ ਖੜ੍ਹਾ ਐ ਪਰ ਵਾਰ ਵਾਰ ਸ਼ਿਕਾਇਤਾਂ ਦੇ ਬਾਵਜੂਦ ਕਿਸੇ ਵੀ ਸਾਰ ਨਹੀਂ ਲਈ। ਪਿੰਡ ਵਾਸੀਆਂ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਦੇ ਬਾਈਕਾਟ ਦਾ ਐਲਾਨ ਕੀਤਾ ਐ। ਉਨ੍ਹਾਂ ਕਿਹਾ ਕਿ ਉਹ ਚੋਣਾਂ ਦੌਰਾਨ ਕਿਸੇ ਵੀ ਸਿਆਸੀ ਆਗੂ ਨੂੰ ਪਿੰਡ ਵਿਚ ਵੜਣ ਨਹੀਂ ਦੇਣਗੇ।

ਪਿੰਡ ਵਾਸੀਆਂ ਦਾ ਇਲਜਾਮ ਐ ਕਿ ਗੰਦੇ ਪਾਣੀ ਤੋਂ ਪੈਦਾ ਹੋਣ ਵਾਲੇ ਜ਼ਹਿਰੀਲੇ ਜੀਵ-ਜੰਤੂਆਂ ਤੇ ਮੱਖੀ,ਮੱਛਰਾਂ ਤੋਂ ਭਿਆਨਕ ਬਿਮਾਰੀਆਂ ਫੈਲ ਰਹੀਆਂ ਹਨ ਤੇ ਉਨ੍ਹਾਂ ਨੂੰ ਆਪਣੇ ਘਰਾਂ ਬਾਹਰ ਜਾਣਾ ਵੀ ਮੁਸ਼ਕਿਲ ਹੈ। ਪਿੰਡ ਵਾਸੀਆਂ ਨੇ ਰਾਜਨੀਤਕ ਪਾਰਟੀਆਂ ਦਾ ਬਾਈਕਾਟ ਦਾ ਐਲਾਨ ਕਰਦਿਆਂ ਕਿਹਾ ਕਿ ਚੋਣਾਂ ਸਮੇਂ ਪਿੰਡ ਆਉਣ ਵਾਲੇ ਰਾਜਨੀਤਕ ਲੀਡਰਾਂ ਵਿਰੋਧ ਕੀਤਾ ਜਾਵੇਗਾ।

ਪਿੰਡ ਵਾਸੀਆਂ ਵੱਲੋਂ ਡੀਸੀ ਗੁਰਦਾਸਪੁਰ ਅਤੇ ਪੰਜਾਬ ਸਰਕਾਰ ਤੋਂ ਗੰਦੇ ਪਾਣੀ ਦੀ ਨਿਕਾਸੀ ਤੋਂ ਨਿਜਾਤ ਦਿਵਾਉਣ ਦੀ ਗੁਹਾਰ ਲਗਾਈ ਗਈ। ਇਸ ਸਬੰਧੀ ਜਦੋਂ ਗ੍ਰਾਮ ਪੰਚਾਇਤ ਸ਼ਿਕਾਰ ਮਾਛੀਆ ਦੇ ਸਰਪੰਚ ਸਰਬਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਗੰਦੇ ਪਾਣੀ ਦੀ ਨਿਕਾਸੀ ਨੂੰ ਉਨ੍ਹਾਂ ਵੱਲੋਂ ਪਹਿਲਾਂ ਹੀ ਬੀ ਡੀ ਪੀ ਓ ਡੇਰਾ ਬਾਬਾ ਨਾਨਕ ਦੇ ਧਿਆਨ ਚ ਲਿਆਂਦਾ ਗਿਆ ਹੈ ਅਤੇ ਜਲਦ ਹੀ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਸ ਮਾਮਲੇ ਦਾ ਹੱਲ ਕੀਤਾ ਜਾਵੇਗਾ।

LEAVE A REPLY

Please enter your comment!
Please enter your name here