
ਧੂਰੀ ਪੁਲਿਸ ਨੇ ਬਜ਼ੁਰਗ ਮਹਿਲਾ ਤੋਂ ਪਰਸ ਖੋਹ ਕੇ ਭੱਜੇ ਲੁਟੇਰਿਆਂ ਨੂੰ ਗ੍ਰਿਫਤਾਰ ਲਿਆ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧੂਰੀ ਦੀ ਡੀਐਸਪੀ ਰਣਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਦਰ ਬਾਜਾਰ ਵਿਚੋਂ ਤਿੰਨ ਮੋਟਰ ਸਾਈਕਲ ਸਵਾਰ ਇਕ ਬਜ਼ੁਰਗ ਮਹਿਲਾ ਤੋਂ ਪਰਸ ਖੋਹ ਕੇ ਫਰਾਰ ਹੋ ਗਏ ਸੀ। ਪੁਲਿਸ ਨੇ ਤਿੰਨਾਂ ਲੁਟੇਰਿਆਂ ਨੂੰ ਟਰੇਸ ਕਰ ਕੇ ਦੋ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਇਕ ਦੀ ਭਾਲ ਕੀਤੀ ਜਾ ਰਹੀ ਐ। ਫੜੇ ਗਏ ਮੁਲਜਮਾਂ ਤੇ ਪਹਿਲਾਂ ਵੀ ਮਾਮਲੇ ਦਰਜ ਨੇ। ਪੁਲਿਸ ਵੱਲੋਂ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਅਗਲੀ ਪੁਛਗਿੱਛ ਕੀਤੀ ਜਾਵੇਗੀ।
ਦੱਸਣਯੋਗ ਐ ਕਿ ਲੁਟੇਰਿਆਂ ਵੱਲੋਂ ਪਰਸ ਖੋਹਣ ਦੌਰਾਨ ਬਜ਼ੁਰਗ ਮਹਿਲਾ ਸੜਕ ਤੇ ਡਿੱਗ ਕੇ ਜ਼ਖਮੀ ਹੋ ਗਈ ਸੀ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਵਾਇਰਲ ਹੋਈ ਸੀ, ਜਿਸ ਵਿਚ ਲੁਟੇਰੇ ਸ਼ਰੇਆਮ ਖੋਹ ਕਰਦੇ ਦਿਖਾਈ ਦੇ ਰਹੇ ਹਨ। ਪੁਲਿਸ ਨੇ ਮਾਮਲਾ ਦਰਜ ਕਰ ਕੇ ਘਟਨਾ ਦੀ ਜਾਂਚ ਦੌਰਾਨ ਤਿੰਨੇ ਮੁਲਜਮਾਂ ਨੂੰ ਟਰੇਸ ਕਰ ਕੇ ਕਾਬੂ ਕੀਤਾ ਐ। ਫੜੇ ਗਏ ਮੁਲਜਮਾਂ ਵਿਚੋਂ ਇੱਕ ਮਲੇਰਕੋਟਲੇ ਦਾ ਅਤੇ ਦੂਜਾ ਟਿੱਬੇ ਪਿੰਡ ਦਾ ਰਹਿਣ ਵਾਲਾ ਹੈ।
ਇਹਨਾਂ ਕੋਲੋਂ ਵਾਰਦਾਤ ਦੌਰਾਨ ਵਰਤਿਆ ਹੋਇਆ ਮੋਟਰਸਾਈਕਲ ਅਤੇ ਦੋ ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਹਨਾਂ ਦੇ ਤੀਜੇ ਸਾਥੀ ਦੀ ਭਾਲ ਕੀਤੀ ਜਾ ਰਹੀ ਐ। ਪੁਲਿਸ ਦੇ ਦੱਸਣ ਮੁਤਾਬਰ ਮੁਲਜਮਾਂ ਉੱਤੇ ਪਹਿਲਾਂ ਵੀ ਮੁਕਦਮੇ ਦਰਜ ਹਨ। ਪੁਲਿਸ ਵੱਲੋਂ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਅਗਲੀ ਪੁਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਮੁਲਜਮਾਂ ਦੀ ਅਗਲੇਰੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।

