ਚੰਡੀਗੜ੍ਹ ਮਸਲੇ ਨੂੰ ਲੈ ਕੇ ਬੋਲੇ ਰਵਨੀਤ ਬਿੱਟੂ; ਕੇਂਦਰ ਵੱਲੋਂ ਕੋਈ ਵੀ ਬਦਲਾਅ ਨਾ ਕਰਨ ਦਾ ਦਾਅਵਾ; ਕਿਹਾ, ਪੰਜਾਬੀਆਂ ਨੂੰ ਜਾਨ ਤੋਂ ਪਿਆਰਾ ਐ ਚੰਡੀਗੜ੍ਹ

0
12

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਚੰਡੀਗੜ੍ਹ ਤੇ ਪੰਜਾਬ ਯੂਨੀਵਰਸਿਟੀ ਮਸਲੇ ਨੂੰ ਲੈ ਕੇ ਆਪਣਾ ਪੱਖ ਰੱਖਿਆ ਐ। ਮੀਡੀਆ ਵੱਲੋਂ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜਿਹਾ ਕੋਈ ਵੀ ਬਦਲਾਅ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਵੇਲੇ ਪੰਜਾਬ ਨਾਲ ਧੱਕਾ ਹੁੰਦਾ ਰਿਹਾ ਐ, ਇਸ ਕਾਰਨ ਪੰਜਾਬ ਦੇ ਲੋਕਾਂ ਅੰਦਰ ਅਜਿਹਾ ਡਰ ਬਣਿਆ ਰਹਿੰਦਾ ਐ ਪਰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਪੰਜਾਬ ਨਾਲ ਕਿਸੇ ਕਿਸਮ ਦਾ ਵਿਤਕਰਾ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ, ਚੰਡੀਗੜ੍ਹ ਜਾਨ ਤੋਂ ਵੀ ਪਿਆਰਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਭਾਜਪਾ ਪੰਜਾਬ ਅਤੇ ਚੰਡੀਗੜ੍ਹ ਦੋਵਾਂ ਲਈ ਪੰਜਾਬੀਆਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ “ਕਿਸੇ ਨੂੰ ਵੀ ਪੰਜਾਬ ਦੀ ਇੱਕ ਇੰਚ ਵੀ ਜ਼ਮੀਨ ਨਹੀਂ ਲੈਣ ਦੇਵੇਗੀ। ਪੰਜਾਬ ਯੂਨੀਵਰਸਿਟੀ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਇਸ ਦੀਆਂ ਤਰੀਕਾਂ ਦਾ ਐਲਾਨ ਇੱਕ ਜਾਂ ਦੋ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here