
ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਲੋਕਿਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਦਰਬਾਰ ਸਾਹਿਬ ਨੇੜਲੇ ਵੱਖ ਵੱਖ ਬਾਜ਼ਾਰਾਂ ਚੋਂ ਹੁੰਦਾ ਹੋਇਆ ਸ਼ਾਮ ਵੇਲੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਪਹੁੰਚ ਕੇ ਸੰਪੰਨ ਹੋਇਆ। ਸੰਗਤ ਵੱਲੋਂ ਨਗਰ ਕੀਰਤਨ ਦਾ ਰਸਤੇ ਵਿਚ ਥਾਂ ਥਾਂ ਸਵਾਗਤ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੀ ਆਮਦ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਹੋਏ ਸਨ।

