ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ’ਚ ਇਕ ਮੌਤ, ਦੂਜਾ ਜ਼ਖਮੀ; ਦੋ ਟਰੈਕਟਰ-ਟਰਾਲੀਆਂ ਵਿਚਾਲੇ ਹੋਈ ਭਿਆਨਕ ਟੱਕਰ

0
13

 

ਹੁਸ਼ਿਆਰਪੁਰ ਦੇ ਪਿੰਡ ਬੱਡੋਆਣ ਸਰਦੁੱਲਾਪੁਰ ਨੇੜੇ ਦੋ ਟਰੈਕਟਰ ਟਰਾਲੀਆਂ ਵਿਚਾਲੇ ਭਿਆਨਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਮੋਤੀਆਂ ਅਤੇ ਜ਼ਖਮੀ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਐ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਪੁੱਤਰ ਮੋਹਣ ਸਿੰਘ (41) ਵਾਸੀ ਮੋਤੀਆਂ ਆਪਣੇ ਸਾਥੀ ਇੰਦਰਜੀਤ ਪੁੱਤਰ ਮੇਜਰ ਪਿੰਡ ਕੋਟ ਫਤੂਹੀ ਥਾਣਾ ਮਾਹਿਲਪੁਰ  ਮਾਹਿਲਪੁਰ ਤੋਂ ਗੜ੍ਹਸ਼ੰਕਰ ਵੱਲ ਟਰੈਕ ਟਰੈਕਟਰ ਟਰਾਲੀ ਤੇ ਜਾ ਰਹੇ ਸਨ। ਪਿੰਡ ਬੱਡੋਆਣ ਸਰਦੁੱਲਾਪੁਰ ਪਟਰੋਲ ਪੰਪ ਨਜ਼ਦੀਕ ਪਿਛਿਓਂ ਆ ਰਹੇ ਇਕ ਟਰੈਕਟਰ ਟਰਾਲੀ ਸੋਨਾਲੀਕਾ, ਜਿਸ ਨੂੰ ਅਸ਼ੋਕ ਕੁਮਾਰ ਪੁੱਤਰ ਬੱਗਾ ਸਿੰਘ ਵਾਸੀ ਰਾਮਪੁਰ ਬਿਲੜੋਂ ਥਾਣਾ ਗੜ੍ਹਸ਼ੰਕਰ ਜਿਲਾ ਹੁਸ਼ਿਆਰਪੁਰ ਨਾਲ ਟਕਰਾਉਣ ਤੇ ਭਿਆਨਕ ਹਾਦਸਾ ਵਾਪਰਿਆ।

ਇਸ ਭਿਅਨਕ ਹਾਦਸੇ ਵਿੱਚ ਹਰਜਿੰਦਰ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਮੋਤੀਆਂ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਸਰਾ ਸਾਥੀ ਇੰਦਰਜੀਤ ਸਿੰਘ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਦਸਾ ਐਨਾ ਭਿਆਨਕ ਸੀ ਕਿ ਇਕ ਟਰੈਕਟਰ ਦੇ ਦੋ ਟੁਕੜੇ ਹੋ ਗਏ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਲਾਸ਼ ਅਤੇ ਟਰੈਕਟਰ ਟਰਾਲੀਆਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here