
ਫਗਵਾੜਾ ਦੇ ਥਾਣੇਦਾਰਾ ਮੁਹੱਲੇ ਵਿਚ ਚੋਰਾਂ ਵੱਲੋਂ ਦਿਨ-ਦਿਹਾੜੇ ਘਰ ਨੂੰ ਨਿਸ਼ਾਨਾ ਬਣਾਉਣ ਦੀ ਖਬਰ ਐ। ਘਰ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋਏ ਚੋਰ ਲੱਖਾਂ ਰੁਪਏ ਨਕਦੀ ਤੇ ਗਹਿਣੇ ਚੋਰੀ ਕਰ ਕੇ ਫਰਾਰ ਹੋ ਗਏ। ਘਟਨਾ ਵੇਲੇ ਪਰਿਵਾਰ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਗਿਆ ਹੋਇਆ ਸੀ। ਪਰਿਵਾਰ ਦੇ ਦੱਸਣ ਮੁਤਾਬਕ ਉਹ 12.30 ਤੇ ਘਰੋਂ ਗਏ ਸਨ ਅਤੇ 2.30 ਤੇ ਵਾਪਸ ਆਏ ਤਾਂ ਘਰ ਅੰਦਰ ਚੋਰੀ ਹੋ ਚੁੱਕੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਪ੍ਰਸ਼ਾਂਤ ਸ਼ਰਮਾ ਨੇ ਕਿਹਾ ਕਿ ਉਹ ਕੇਵਲ ਦੋ ਘੰਟੇ ਲਈ ਬਾਹਰ ਗਏ ਸੀ ਕਿ ਪਿੱਛੋਂ ਘਰ ਅੰਦਰ ਦਾਖਲ ਹੋਏ ਚੋਰ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਲੈ ਕੇ ਫਰਾਰ ਹੋ ਗਏ। ਪੀੜਤ ਰਿੰਪਲ ਨੇ ਕਿਹਾ ਕਿ ਉਹ ਅਰਬਨ ਅਸਟੇਟ ਇਲਾਕੇ ਵਿੱਚ ਆਪਣੇ ਮਾਮੇ ਦੀ ਧੀ ਦੇ ਵਿਆਹ ਵਿੱਚ ਗਈ ਸੀ। ਜਦੋਂ ਉਹ ਦੁਪਹਿਰ 2:30 ਵਜੇ ਵਾਪਸ ਆਏ ਤਾਂ ਉਸਨੇ ਘਰ ਦੇ ਤਾਲੇ ਟੁੱਟੇ ਹੋਏ ਦੇਖੇ। ਉਸਨੇ ਅੰਦਰ ਜਾ ਕੇ ਦੇਖਿਆ ਤਾਂ ਸਾਰਾ ਸਮਾਨ ਖਿਲਰਿਆ ਹੋਇਆ ਸੀ।
ਚੋਰ ਆਪਣੇ ਨਾਲ ਚਾਰ ਚੇਨੀਆਂ, ਚਾਰ ਅੰਗੂਠੀਆਂ, ਦੋ ਗਹਿਣਿਆਂ ਦੇ ਸੈੱਟ, ਛੇ ਚੂੜੀਆਂ ਅਤੇ 1.5 ਤੋਂ 2 ਲੱਖ ਰੁਪਏ ਦੀ ਨਕਦੀ ਲੈ ਗਏ ਹਨ। ਸੀਸੀਟੀਵੀ ਕੈਮਰੇ ਵਿੱਚ ਟੋਪੀ ਪਹਿਨੇ ਇੱਕ ਵਿਅਕਤੀ ਦਿਖਾਈ ਦੇ ਰਿਹਾ ਐ। ਫਗਵਾੜਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਐ ਅਤੇ ਛੇਤੀ ਹੀ ਦੋਸ਼ੀ ਗ੍ਰਿਫ਼ਤਾਰ ਕਰ ਲਏ ਜਾਣਗੇ।

