ਬਠਿੰਡਾ ’ਚ ਚਿੱਟੇ ਦੀ ਭੇਂਟ ਚੜ੍ਹਿਆ ਨੌਜਵਾਨ; ਨਸ਼ੇ ਦੀ ਓਵਰਡੋਜ਼ ਨਾਲ ਗਈ ਜਾਨ; ਪਰਿਵਾਰ ਵੱਲੋਂ ਸ਼ਰੇਆਮ ਨਸ਼ੇ ਵਿੱਕਣ ਦੇ ਇਲਜ਼ਾਮ

0
13

 

ਪੰਜਾਬ ਅੰਦਰ ਨੌਜਵਾਨਾਂ ਦੀ ਨਸ਼ਿਆਂ ਕਾਰਨ ਮੌਤਾਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਮਾਮਲਾ ਬਠਿੰਡਾ ਅਧੀਨ ਆਉਂਦੇ ਰਾਮਪੁਰਾ ਫੂਲ ਦੇ ਮੁਹੱਲਾ ਸਾਧਾ ਤੋਂ ਸਾਹਮਣੇ ਆਇਆ ਐ, ਜਿੱਥੇ ਇਕ 18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਐ। ਪਰਿਵਾਰ ਨੇ ਇਲਾਕੇ ਅੰਦਰ ਸ਼ਰੇਆਮ ਨਸ਼ੇ ਵਿੱਕਣ ਦੇ ਇਲਜਾਮ ਲਾਉਂਦਿਆਂ ਕਾਰਵਾਈ ਦੀ ਮੰਗ ਕੀਤੀ ਐ।

ਮ੍ਰਿਤਕ ਦੇ ਪਿਤਾ ਜਮਲਾ ਸਿੰਘ ਨੇ ਕਿਹਾ ਕਿ ਮਨਦੀਪ ਕੱਲ੍ਹ ਮੇਰੇ ਨਾਲ ਤਲਵੰਡੀ ਕੰਮ ਲਈ ਗਿਆ ਸੀ ਜਿੱਥੋਂ ਵਾਪਸ ਆ ਕੇ ਉਸਨੇ ਆਪਣੇ ਆਪ ਨੂੰ ਨਸ਼ੇ ਦਾ ਟੀਕਾ ਲਗਾਇਆ। ਜਦੋਂ ਉਸਦੀ ਸਿਹਤ ਵਿਗੜ ਗਈ ਤਾਂ ਉਸਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਕਈ ਵਾਰ ਸ਼ਿਕਾਇਤ ਕੀਤੀ, ਪਰ ਆਂਢ-ਗੁਆਂਢ ਵਿੱਚ ਨਸ਼ਿਆਂ ਦੀ ਵਿਕਰੀ ਬੰਦ ਨਹੀਂ ਹੋਈ। ਇਸ ਦੌਰਾਨ, ਆਂਢ-ਗੁਆਂਢ ਦੇ ਵਸਨੀਕਾਂ ਨੇ ਵੀ ਗੰਭੀਰ ਦੋਸ਼ ਲਗਾਏ ਕਿ ਉਨ੍ਹਾਂ ਦੀ ਗਲੀ ਅਤੇ ਮੁਹੱਲੇ ਵਿੱਚ ਨਸ਼ੇ ਖੁੱਲ੍ਹੇਆਮ ਵੇਚੇ ਜਾ ਰਹੇ ਹਨ, ਪਰ ਪੁਲਿਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਪਰਿਵਾਰ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ  ਇਲਾਕੇ ਵਿੱਚੋਂ ਨਸ਼ਿਆਂ ਦੀ ਵਿਕਰੀ ਬੰਦ ਕਰਨ ਦੀ ਮੰਗ ਕੀਤੀ ਐ।

LEAVE A REPLY

Please enter your comment!
Please enter your name here