ਪੰਜਾਬ ਯੂਨੀਵਰਸਿਟੀ ਚੋਣਾਂ ਬਾਰੇ ਬੋਲੇ ਰਾਜਾ ਵੜਿੰਗ; ਵਿਦਿਆਰਥੀ ਜਥੇਬੰਦੀਆਂ ਨੂੰ ਜਿੱਤ ਦੀ ਦਿੱਤੀ ਵਧਾਈ; ਕਿਹਾ, ਵਿਦਿਆਰਥੀਆਂ ਦੇ ਜ਼ਜਬੇ ਅੱਗੇ ਝੁੱਕੀ ਕੇਂਦਰ ਸਰਕਾਰ

0
13

ਕਾਂਗਰਸੀ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਦੇ ਐਲਾਨ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਨੂੰ ਵਧਾਈ ਦਿੱਤੀ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਇਹ ਸਾਰਾ ਕੁੱਝ ਵਿਦਿਆਰਥੀਆਂ ਦੀ ਮਿਹਨਤ ਤੇ ਜ਼ਜਬੇ ਸਦਕਾ ਸੰਭਵ ਹੋਇਆ ਐ, ਜਿਸ ਲਈ ਵਿਦਿਆਰਥੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਦ੍ਰਿੜ੍ਹਤਾ ਨਾਲ ਭਾਜਪਾ ਤੇ ਆਰਐਸਐਸ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦਿੱਤਾ ਐ।

ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਐ ਜਦੋਂ ਭਾਜਪਾ ਨੇ ਪੰਜਾਬ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਹੋਵੇ ਤੇ ਹਾਰ ਦਾ ਮੂੰਹ ਵੇਖਣਾ ਪਿਆ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਨਾ ਕਦੇ ਧੱਕੇਸ਼ਾਹੀ ਅੱਗ ਝੁੱਕਿਆ ਐ ਅਤੇ ਨਾ ਹੀ ਅੱਗੇ ਕਦੇ ਝੁਕੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਜਿਹੇ ਹੱਥਕੰਡਿਆਂ ਤੋਂ ਬਾਜ਼ ਆਉਣ ਦੀ ਨਸੀਹਤ ਵੀ ਦਿੱਤੀ।

LEAVE A REPLY

Please enter your comment!
Please enter your name here