ਹਰਿਆਣਾ ਵਿਧਾਨ ਸਭਾ ਬਾਰੇ ਬੋਲੇ ਵਿਧਾਇਕ ਧਾਲੀਵਾਲ; ਕੇਂਦਰ ਵੱਲੋਂ ਪ੍ਰਸਤਾਵ ਰੱਦ ਕੀਤੇ ਜਾਣ ਦਾ ਸਵਾਗਤ; ਕਿਹਾ, ਆਪ ਦੇ ਸਟੈਂਡ ਸਦਕਾ ਹੋਈ ਪੰਜਾਬ ਦੀ ਜਿੱਤ

0
17

 

ਆਪ ਆਦਮੀ ਪਾਰਟੀ ਦੇ ਬੁਲਾਰਾ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਵੱਲੋਂ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਦਾ ਪ੍ਰਸਤਾਵ ਰੱਦ ਕਰਨ ਦਾ ਸਵਾਗਤ ਕੀਤਾ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿਚ ਹਰਿਆਣਾ  ਦੀ ਵੱਖਰੀ ਵਿਧਾਨ ਸਭਾ ਬਣਾਉਣ ਦਾ ਸਖਤ ਵਿਰੋਧ ਕੀਤਾ ਸੀ, ਜਿਸ ਦੇ ਚਲਦਿਆਂ ਕੇਂਦਰ ਨੇ ਪ੍ਰਸ਼ਤਾਵ ਰੱਦ ਕਰ ਦਿੱਤਾ ਐ ਜੋ ਪੰਜਾਬ ਦੀ ਵੱਡੀ ਜਿੱਤ ਐ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਮਾਨ ਵੱਲੋਂ ਪਹਿਲਾਂ ਹੀ ਕਿਹਾ ਗਿਆ ਸੀ ਕਿ ਹਰਿਆਣਾ ਨੂੰ ਵੱਖਰੀ ਜ਼ਮੀਨ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਚੰਡੀਗੜ੍ਹ ਦੇ ਪਿੰਡ ਉਜਾੜ ਕੇ ਵਸਾਇਆ ਗਿਆ ਸੀ, ਇਸ ਲਈ ਇਸ ਤੇ ਕੇਵਲ ਪੰਜਾਬ ਦਾ ਹੀ ਹੱਕ ਐ। ਧਾਲੀਵਾਲ ਨੇ ਕਿਹਾ ਅਸੀਂ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਹ ਸਾਡੇ ਸਖਤ ਵਿਰੋਧ ਦੇ ਚਲਦਿਆਂ ਹੀ ਸੰਭਵ ਹੋਇਆ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਚੰਡੀਗੜ੍ਹ ਪ੍ਰਤੀ ਆਪਣੀ ਨੀਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਐ।

LEAVE A REPLY

Please enter your comment!
Please enter your name here