Uncategorized ਨਹੀਂ ਰਹੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਮੋਹਨ ਸਿੰਘ/ ਲੰਮਾ ਸਮਾਂ ਨਿਭਾਈ ਸ੍ਰੀ ਦਰਬਾਰ ਸਾਹਿਬ ਵਿਖੇ ਹੈੱਡ ਗ੍ਰੰਥੀ ਦੀ ਸੇਵਾ/ ਕੈਨੇਡਾ ਦੀ ਧਰਤੀ ’ਤੇ ਲਿਆ ਆਖਰੀ ਸਾਹ, ਪੰਥਕ ਹਸਤੀਆਂ ਨੇ ਪ੍ਰਗਟਾਇਆ ਦੁੱਖ By admin - May 11, 2025 0 8 Facebook Twitter Pinterest WhatsApp ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਮੋਹਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਇਨ੍ਹੀਂ ਦਿਨੀਂ ਆਪਣੇ ਬੱਚਿਆਂ ਸਮੇਤ ਕੈਨੇਡਾ ਦੇ ਵੈਨਕੂਵਰ ਸ਼ਹਿਰ ਵਿਖੇ ਰਹਿ ਰਹੇ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਸਮੇਤ ਅਹਿਮ ਪੰਥਕ ਹਸਤੀਆਂ ਨੇ ਉਨ੍ਹਾਂ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਐ। ਗਿਆਨੀ ਮੋਹਨ ਸਿੰਘ ਦੇ ਚਲਾਣੇ ਤੇ ਦੁੱਖ ਪ੍ਰਗਟ ਕਰਦਿਆਂ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਨੇ ਲੰਬਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਬਾਣੀ ਬਾਣੇ ਨਾਲ ਜੋੜਿਆ ਅਤੇ ਗੁਰੂ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਗਿਆਨੀ ਮੋਹਣ ਸਿੰਘ ਸਿਧਾਂਤਵਾਦੀ ਪੁਰਸ਼ ਸਨ, ਜੋ ਹਮੇਸ਼ਾ ਗੁਰੂ ਘਰ ਨੂੰ ਸਮਰਪਿਤ ਰਹੇ। ਉਨ੍ਹਾਂ ਨੇ ਆਪਣੀ ਨਿੱਜੀ ਜਾਇਦਾਦ ਵੀ ਸ੍ਰੀ ਦਰਬਾਰ ਸਾਹਿਬ ਦੇ ਨਾਮ ਕਰ ਦਿੱਤੀ ਸੀ। ਅਜਿਹੇ ਗੁਰਸਿੱਖ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ ਹਨ। ਕਰਤਾ ਪਰੁਖ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।