
ਬਿਜਲੀ ਸੋਧ ਬਿੱਲ 2025 ਖਿਲਾਫ ਕਿਸਾਨਾਂ ਅੰਦਰ ਭਾਰੀ ਗੁੱਸਾ ਪਾਇਆ ਜਾ ਰਿਹਾ ਐ। ਇਸੇ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਤਰਨ ਤਾਰਨ ਵਿਖੇ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਕਿਸਾਨਾਂ ਦਾ ਇਲਜਾਮ ਸੀ ਕਿ ਕੇਂਦਰ ਸਰਕਾਰ ਸਰਦ ਰੁਤ ਇਜਲਾਸ ਦੌਰਾਨ ਇਸ ਬਿੱਲ ਨੂੰ ਪਾਸ ਕਰਨ ਫਿਰਾਕ ਵਿਚ ਐ ਅਤੇ ਪੰਜਾਬ ਸਰਕਾਰ ਵੀ ਕੇਂਦਰ ਖਿਲਾਫ ਖੁਲ ਕੇ ਬੋਲਣ ਦੀ ਥਾਂ ਚੁੱਪ ਵੱਟ ਰਹੀ ਐ। ਇਸੇ ਨੂੰ ਲੈ ਕੇ ਅੱਜ ਮੁੱਖ ਮੰਤਰੀ ਦਾ ਪੂਤਲਾ ਫੂਕਿਆ ਗਿਆ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਆਗੂਆਂ ਨੇ ਕਿਹਾ ਕਿਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਦੇ ਹਿੱਤ ਵਿੱਚ ਦੇਸ਼ ਦੇ ਖੇਤੀ ਖੇਤਰ ਅਤੇ ਮਿਹਨਤਕਸ਼ ਲੋਕਾਂ ਵਿਰੁੱਧ ਕੀਤੇ ਜਾ ਰਹੇ ਨਿੱਤ ਨਵੇਂ ਹਮਲਿਆਂ ਦੀ ਕੜੀ ਵਜੋਂ ਬਿਜਲੀ ਸੋਧ ਬਿਲ 2025 ਨੂੰ ਸੰਸਦ ਦੇ ਸਰਦ ਰੁਤ ਇਜਲਾਸ ਦੌਰਾਨ ਪੇਸ਼ ਕਰਨ ਲਈ ਕੀਤੀ ਜਾ ਰਹੀ ਵਿਉਂਤਬੰਦੀ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਪੰਜਾਬ ਚੈਪਟਰ ਵੱਲੋਂ ਅੱਜ ਪੰਜਾਬ ਵਿੱਚ ਬਿਜਲੀ ਮਹਿਕਮੇ ਦੀਆਂ ਸਾਰੀਆਂ ਸਬ ਡਿਵੀਜ਼ਨਾਂ ਉੱਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਤੋਂ 8 ਨਵੰਬਰ ਤੱਕ ਸੁਝਾਅ ਮੰਗੇ ਸਨ ਪਰ ਪੰਜਾਬ ਸਰਕਾਰ ਚੁੱਪ ਇਸ ਦਾ ਸਮਾਂ ਸੈਂਟਰ ਦੀ ਜਾਲਮ ਸਰਕਾਰ ਵੱਲੋਂ 30 ਨਵੰਬਰ ਤੈਅ ਕੀਤਾ ਗਿਆ ਪਰ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਨੂੰ ਇਹ ਉਮੀਦਾਂ ਸਨ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਸੈਸ਼ਨ ਵਿੱਚ ਪੰਜਾਬ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ 2025 ਦਾ ਮਤਾ ਪਾ ਕੇ ਰੱਦ ਕੀਤਾ ਜਾਵੇਗਾ ਪਰ ਇੱਥੇ ਵੀ ਪੰਜਾਬ ਸਰਕਾਰ ਚੁੱਪ ਅਤੇ ਸਿੱਧੇ ਰੂਪ ਦੇ ਵਿੱਚ ਸੈਂਟਰ ਸਰਕਾਰ ਦੇ ਇਸ਼ਾਰਿਆਂ ਤੇ ਕੰਮ ਕਰ ਰਹੀ ਹੈ ਸਿਰਫ ਤੇ ਸਿਰਫ ਇੱਕ ਦੂਸਰੇ ਵਿਰੁੱਧ ਬਿਆਨਬਾਜ਼ੀ ਤੋਂ ਬਿਨਾਂ ਹੋਰ ਕੁਝ ਵੀ ਨਹੀਂ ਅਤੇ ਪੰਜਾਬ ਵਿੱਚ ਬਿਜਲੀ ਮਹਿਕਮੇ ਦੀਆਂ ਜਮੀਨਾਂ ਵੇਚ ਕੇ ਪੰਜਾਬ ਸਰਕਾਰ ਆਪਣੇ ਮਨਸੂਬੇ ਅਤੇ ਉਹਨਾਂ ਪੈਸਿਆਂ ਦੀ ਨਜਾਇਜ਼ ਵਰਤੋਂ ਕਰਕੇ ਆਪਣੀ ਵਾਹ ਵਾਹ ਕਰਾਉਣ ਲਈ ਕੰਮ ਕਰ ਰਹੀ ਹੈ ਅਤੇ ਪ੍ਹੀ ਪੇਡ ਬਿਜਲੀ ਮੀਟਰ ਸਰਕਾਰ ਬੰਦ ਕਰੇ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਇਸ ਦਾ ਸਖਤ ਤੇ ਸਖਤ ਵਿਰੋਧ ਕਰੇਗਾ ।

