ਅੰਮ੍ਰਿਤਸਰ ’ਚ ਘਰ ਦੇ ਬਾਹਰ ਖੜ੍ਹੇ ਨੌਜਵਾਨ ’ਤੇ ਫਾਇਰਿੰਗ; ਨੁਕਸਾਨ ਤੋਂ ਬਚਾਅ, ਪੀੜਤ ਨੇ ਮੰਗੀ ਕਾਰਵਾਈ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
9

ਅੰਮ੍ਰਿਤਸਰ ਵਿੱਚ ਸ਼ਰੇਆਮ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਨੇ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਲੋਹਗੜ ਗੇਟ ਖੇਤਰ ਤੋਂ ਸਾਹਮਣੇ ਆਇਆ ਐ, ਜਿੱਥੇ ਐਕਟਿਵਾ ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਘਰ ਦੇ ਬਾਹਰ ਖੜ੍ਹੇ ਨੌਜਵਾਨ ਉਤੇ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਗਨੀਮਤ ਇਹ ਰਹੀ ਕਿ ਨੌਜਵਾਨ ਦਾ ਗੋਲੀ ਲੱਗਣ ਤੋਂ ਬਚਾਅ ਹੋ ਗਿਆ ਐ। ਪੀੜਤ ਦੇ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਕਾਰਵਾਈ ਮੰਗੀ ਐ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।

ਉਧਰ ਘਨਟਾ ਤੋਂ ਬਾਅਦ ਸਥਾਨਕ ਵਾਸੀਆਂ ਅੰਦਰ ਗੁੱਸਾ ਪਾਇਆ ਜਾ ਰਿਹਾ ਐ। ਲੋਕਾਂ ਦੇ ਦੱਸਣ ਮੁਤਾਬਕ ਇਲਾਕੇ ਅੰਦਰ ਗੋਲੀਆਂ ਚੱਲਣ ਦੀਆਂ ਘਟਨਾਵਾਂ ਆਮ ਹੋ ਗਈਆਂ ਨੇ। ਲੋਕਾਂ ਦੇ ਦੱਸਣ ਮੁਤਾਬਕ ਨਿੱਕੀ ਉਮਰ ਦੇ ਬੱਚੇ ਆਮ ਹੀ ਹੱਥਾਂ ਵਿਚ ਪਿਸਟਲ ਲੈ ਕੇ ਘੁੰਮਦੇ ਦਿਖਾਈ ਦਿੰਦੇ ਨੇ। ਲੋਕਾਂ ਨੇ ਅਮਨ ਕਾਨੂੰਨ ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਲੋਕਾਂ ਦੇ ਹੱਥਾਂ ਵਿਚ ਆਮ ਹੀ ਹਥਿਆਰ ਆਉਣ ਦੀ ਪੁਲਿਸ ਪ੍ਰਸ਼ਾਸਨ ਨੂੰ ਜਾਂਚ ਕਰ ਕੇ ਸਖਤ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਐ।

ਇਸ ਬਾਰੇ ਪੁੱਛੇ ਜਾਣ ਤੇ ਏਸੀਪੀ ਸੈਂਟਰ ਜਸਪਾਲ ਸਿੰਘ ਨੇ ਦੱਸਿਆ ਕਿ ਸਾਡੇ ਕੋਲ ਇੱਕ ਖੋਲ ਬਰਾਮਦ ਹੋਇਆ ਹੈ, ਪਰ ਲੋਕਾਂ ਨੇ ਤਿੰਨ–ਚਾਰ ਗੋਲੀਆਂ ਚੱਲਣ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸੀਸੀਟੀਵੀ ਦੀ ਮਦਦ ਨਾਲ ਸ਼ੱਕੀਆਂ ਦੀ ਪਛਾਣ ਕਰ ਰਹੇ ਹਾਂ ਅਤੇ ਛੇਤੀ ਹੀ ਦੋਸ਼ੀਆਂ ਨੂੰ ਕਾਬੂ ਕਰ ਕੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਹਥਿਆਰ ਲਾਇਸੰਸੀ ਸੀ ਜਾਂ ਗੈਰ ਕਾਨੂੰਨੀ, ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਪੀੜਤ ਪਰਿਵਾਰ ਨੂੰ ਪੂਰਨ ਸੁਰੱਖਿਆ ਦੇਣ ਦਾ ਭਰੋਸਾ ਦਿੱਤਾ ਐ।

LEAVE A REPLY

Please enter your comment!
Please enter your name here