ਨੰਗਲ ਡੈਮ ਪਹੁੰਚੇ ਮੁੱਖ ਮੰਤਰੀ ਮਾਨ ਦਾ ਭਾਜਪਾ ’ਤੇ ਵੱਡਾ ਹਮਲਾ/ ਧੱਕੇ ਨਾਲ ਪਾਣੀ ਖੋਹਣ ਦੀ ਕੋਸ਼ਿਸ਼ ਦੇ ਲਾਏ ਇਲਜ਼ਾਮ/ ਕਿਹਾ, ਜੇਕਰ ਭਾਜਪਾ ਜਿੱਦੀ ਐ ਤਾਂ ਪੰਜਾਬੀ ਵੀ ਘੱਟ ਨਹੀਂ…

0
20

ਪਾਣੀਆਂ ਦੀ ਵੰਡ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਖਿੱਚੋਤਾਣ ਲਗਾਤਾਰ ਬਣਿਆ ਹੋਇਆ ਐ। ਬੀਬੀਐਮਬੀ ਵੱਲੋਂ ਪਾਣੀ ਛੱਡਣ ਦੀਆਂ ਖਬਰਾਂ ਦਰਮਿਆਨ ਮੁੱਖ ਮੰਤਰੀ ਮਾਨ ਅੱਜ ਨੰਗਲ ਡੈਮ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਬੀਬੀਐਮਬੀ ਨੂੰ ਧੱਕੇ ਨਾਲ ਪਾਣੀ ਛੱਡਣ ਦੀ ਕੋਸ਼ਿਸ਼ ਨਾ ਕਰਨ ਦੀ ਚਿਤਾਵਨੀ ਦਿੱਤੀ ਐ। ਉਨ੍ਹਾਂ ਕਿਹਾ ਕਿ ਜੇਕਰ ਬੀਬੀਐਮਬੀ ਅਜਿਹਾ ਕਰਦੀ ਐ ਤਾਂ ਉਸ ਤੋਂ ਹੋਣ ਵਾਲੇ ਨੁਕਸਾਨਾਂ ਲਈ ਉਹ ਖੁਦ ਜ਼ਿੰਮੇਵਾਰ ਹੋਣਗੇ।  ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਫ਼ਾਲਤੂ ਪਾਣੀ ਨਹੀਂ ਹੈ, ਇਸ ਲਈ ਕਿਸੇ ਨੂੰ ਵਾਧੂ ਪਾਣੀ ਨਹੀਂ ਦਿੱਤਾ ਜਾ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਪਹਿਲਾਂ ਪਾਣੀ ਦੇ ਚੱਕਰ ਵਿਚ ਬੀਬੀਐਮਬੀ ਦੇ ਅਧਿਕਾਰੀ 21 ਮਈ ਨੂੰ ਵੰਡੇ ਜਾਣ ਵਾਲੇ ਪਾਣੀ ਸਬੰਧੀ ਮੀਟਿੰਗ ਬੁਲਾਉਣੀ ਹੀ ਭੁਲ ਗਏ ਹਨ। ਜਦਕਿ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਬੀਬੀਐਮਬੀ ਦੇ ਅਧਿਕਾਰੀਆਂ ਨੂੰ ਚਿੱਠੀ ਲਿਖ ਕੇ ਯਾਦ ਕਰਵਾਇਆ ਹੈ। ਕਿਸਾਨਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕਿਸਾਨਾਂ ਲਈ ਪਾਣੀ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਪਰ ਕਿਸੇ ਇਕ ਕਿਸਾਨ ਦਾ ਪਾਣੀ ਬਚਾਉਣ ਨੂੰ ਲੈ ਕੇ ਬਿਆਨ ਨਹੀਂ ਆਇਆ। ਉਨ੍ਹਾਂ ਕਿਹਾ ਕਿ ਅਜਿਹੇ ਅਜਿਹੇ ਲੋਕਾਂ ਨੂੰ ਪੰਜਾਬ ਦੀ ਜਨਤਾ ਹੀ ਜਵਾਬ ਦੇਵੇਗੀ।

LEAVE A REPLY

Please enter your comment!
Please enter your name here