ਗੁਰਦਾਸਪੁਰ ’ਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਤਿਆਰੀ ਮੁਕੰਮਲ; ਐਸਡੀਐਮ ਡਾ. ਨਵਜੋਤ ਸ਼ਰਮਾ ਨੇ ਸਾਂਝਾ ਕੀਤੀ ਜਾਣਕਾਰੀ

0
13

ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਜਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਨੇ। ਇਸ ਸਬੰਧੀ ਜਾਣਕਾਰੀ ਸਾਂਝਾ ਕਰਦਿਆਂ ਐਸਡੀਐਮ ਡਾ. ਨਵਜੋਤ ਸ਼ਰਮਾ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੀਸਦ ਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਨੇ। ਗੱਲ ਜੇਕਰ ਫਤਿਹਗੜ੍ਹ ਚੂੜੀਆਂ ਦੀ ਕੀਤੀ ਜਾਵੇ ਤਾਂ ਇੱਥੇ 4 ਦਸੰਬਰ ਤਕ ਨਾਮਜ਼ਦਗੀ ਪੱਤਰ ਦਾਖਲ ਹੋਣਗੇ, ਜਿਨ੍ਹਾਂ ਦੀ ਪੜਤਾਲ 5 ਦਸੰਬਰ ਨੂੰ ਹੋਵੇਗੀ ਅਤੇ 6 ਦਸੰਬਰ ਨੂੰ ਨਾਮਜਦਗੀ ਪੱਤਰਾਂ ਨੂੰ ਵਾਪਸ ਲਿਆ ਜਾ ਸਕਦਾ ਐ।

ਦੱਸਣਯੋਗ ਐ ਕਿ ਪੰਜਾਬ ਸਰਕਾਰ ਵੱਲੋਂ ਜਿਲਾ ਟਰਾਂਸਪੋਰਟ ਅਥੋਰਟੀ ਗੁਰਦਾਸਪੁਰ ਡਾਕਟਰ ਨਵਜੋਤ ਸ਼ਰਮਾ ਨੂੰ ਐਸਡੀਐਮ ਫਤਿਹਗੜ੍ਹ ਚੂੜੀਆਂ ਵੀ ਥਾਪਿਆ ਗਿਆ ਹੈ। ਐਸ .ਡੀ.ਐਮ ਫ਼ਤਿਹਗੜ੍ਹ ਚੂੜੀਆਂ ਵਿਖੇ ਆਪਣਾ ਚਾਰਜ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 4 ਦਸੰਬਰ ਤੱਕ ਐਸ.ਡੀ.ਐਮ ਦਫ਼ਤਰ ਫ਼ਤਿਹਗੜ੍ਹ ਚੂੜੀਆਂ ਵਿਖੇ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਿਲ ਕੀਤੇ ਜਾਣਗੇ। 5 ਦਸੰਬਰ ਨੂੰ ਇਨ੍ਹਾਂ ਦੀ ਪੜ੍ਹਤਾਲ ਹੋਵੇਗੀ, ਜਦਕਿ 6 ਨਵੰਬਰ ਨੂੰ ਨਾਮਜ਼ਦਗੀ ਪੱਤਰਾਂ ਨੂੰ ਵਾਪਿਸ ਲਿਆ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਵੱਲੋਂ ਚੋਣਾਂ ਦੇ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਸਿਰੇ ਚੜ੍ਹਾਇਆ ਜਾਵੇਗਾ।

LEAVE A REPLY

Please enter your comment!
Please enter your name here