ਫਤਹਿਗੜ੍ਹ ਸਾਹਿਬ ਵਿਖੇ ਹੈਲਥ ਕਾਮਿਆਂ ਦਾ ਧਰਨਾ; ਡੀਸੀ ਦਫਤਰ ਅੱਗੇ ਅਰਥੀ ਫੂਕ ਮੁਜਾਹਰਾ

0
17

ਨੈਸ਼ਨਲ ਹੈਲਥ ਮਿਸ਼ਨ ਕਾਮਿਆਂ ਦੇ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫਤਹਿਗੜ੍ਹ ਸਾਹਿਬ ਦੇ ਡੀਸੀ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਕਾਮਿਆਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਕਾਮਿਆ ਨੇ ਸਿਵਲ ਹਸਪਤਾਲ ਤੋਂ ਡੀਸੀ ਦਫਤਰ ਤਕ ਰੋਸ ਮਾਰਚ ਕੱਢਿਆ ਗਿਆ। ਇਸ ਤੋਂ ਬਾਅਦ ਡੀਸੀ ਨੂੰ ਮੰਗ ਪੱਤਰ ਸੌਪਣ ਬਾਅਦ ਅਰਥੀ ਫੂਕ ਮੁਜਾਹਰਾ ਕੀਤਾ। ਮੁਲਾਜਮਾਂ ਨੇ ਕਿਹਾ ਕਿ ਜਦੋਂ ਤਕ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਸੰਘਰਸ਼ ਜਾਰੀ ਰਹੇਗਾ।

ਦੱਸਣਯੋਗ ਐ ਕਿ ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮੇ ਕਾਫੀ ਸਾਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਨੇ। ਇਸੇ ਤਹਿਤ ਮੁਲਾਜਮ ਨੇ ਆਪਣੀਆਂ ਦੋ ਮਹੀਨੇ ਦੀਆਂ ਰੁਕੀਆਂ ਤਨਖਾਹਾਂ ਨੂੰ ਤੁਰੰਤ ਜਾਰੀ ਕਰਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ ਸਿਵਿਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਲੈ ਕੇ ਡੀਸੀ ਦਫਤਰ ਤੱਕ ਇੱਕ ਰੋਸ਼ ਮਾਰਚ ਕੱਢਿਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਕਮੇਟੀ ਮੈਂਬਰ ਅਮਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਅਤੇ ਸਾਡੀ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਵੀ ਨਹੀਂ ਦਿੱਤੀ ਗਈ ਜਿਸ ਦੇ ਰੋਸ਼ ਵਜੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਸਰਕਾਰ ਸਾਡੀ ਤਨਖਾਹ ਨਹੀਂ ਦਿੰਦੀ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।

LEAVE A REPLY

Please enter your comment!
Please enter your name here