ਗੁਰਦਾਸਪੁਰ ਡੀਸੀ ਨੂੰ ਮਿਲੇ ਸੁੱਚਾ ਸਿੰਘ ਲੰਗਾਹ; ਉਮੀਦਵਾਰਾਂ ਨੂੰ ਪ੍ਰੇਸ਼ਾਨ ਕਰਨ ਦੇ ਲਾਏ ਇਲਜ਼ਾਮ

0
13

ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਨੇ ਅੱਜ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਦਫਤਰਾਂ ਵਿਚ ਪ੍ਰੇਸ਼ਾਨ ਕਰਨ ਦੀ ਸ਼ਿਕਾਇਤ ਕੀਤੀ ਐ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਬਲਾਕ ਦਫਤਰਾਂ ਵਿਚ ਬੀਡੀਪੀਓ ਤੇ ਸੈਕਟਰੀ ਗਾਇਬ ਹਨ, ਜਿਸ ਦੇ ਚਲਦਿਆਂ ਉਮੀਦਵਾਰਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਐ। ਉਨ੍ਹਾਂ ਕਿਹਾ ਕਿ ਇਸ ਬਾਰੇ ਡੀਸੀ ਕੋਲ ਸ਼ਿਕਾਇਤ ਕੀਤੀ ਐ, ਜਿਨ੍ਹਾਂ ਨੇ ਮਸਲਾ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ ਐ।

ਉਹਨਾਂ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣਾਂ ਲੜਣ ਤੋਂ ਵਾਂਝਾ ਕਰਨਾ ਚਾਹੁੰਦੀ ਐ, ਜਿਸ ਦੇ ਚਲਦਿਆਂ ਦਫਤਰਾਂ ਵਿਚ ਅਧਿਕਾਰੀਆਂ ਨੂੰ ਬੈਠਣ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਧੱਕੇ ਖਿਲਾਫ ਆਵਾਜ ਬੁਲੰਦ ਕਰੇਗਾ ਅਤੇ ਜੇਕਰ ਲੋੜ ਪਈ ਤਾਂ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਣਗੇ।

LEAVE A REPLY

Please enter your comment!
Please enter your name here