ਫਰੀਦਕੋਟ ’ਚ ਪਤਨੀ ਵੱਲੋਂ ਪਤਨੀ ਦਾ ਕਤਲ; ਪ੍ਰੇਮੀ ਨਾਲ ਮਿਲ ਕੇ ਅੰਜ਼ਾਮ ਦਿੱਤੀ ਵਾਰਦਾਤ

0
11

ਫਰੀਦਕੋਟ ਦੇ ਪਿੰਡ ਸੁਖਣਵਾਲਾ ਵਿਖੇ ਪਤਨੀ ਵੱਲੋਂ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰਨ ਦੀ ਖਬਰ ਸਾਹਮਣੇ ਆਈ ਐ। ਮੁਲਜਮਾਂ ਨੇ ਘਟਨਾ ਨੂੰ ਲੁੱਟ ਦੀ ਵਾਰਦਾਤ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਪਰ ਮ੍ਰਿਤਕ ਦੇ ਪਰਿਵਾਰ ਨੇ ਪਤਨੀ ਤੇ ਸ਼ੱਕ ਜਾਹਰ ਕੀਤਾ। ਪੁਲਿਸ ਨੇ ਮ੍ਰਿਤਕ ਦੀ ਪਤਨੀ ਤੇ ਪ੍ਰੇਮੀ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਉਧਰ ਮ੍ਰਿਤਕ ਦੇ ਪਰਿਵਾਰ ਨੇ ਘਟਨਾ ਵਿਚ ਹੋਰ ਲੋਕਾਂ ਦੇ ਸ਼ਾਮਲ ਹੋਣ ਦੀ ਸ਼ੰਕਾ ਜਾਹਰ ਕੀਤੀ ਐ। ਪਰਿਵਾਰ ਨੇ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਤਕ ਸੰਸਕਾਰ ਨਾ ਕਰਨ ਦੀ ਗੱਲ ਕਹੀ ਐ। ਪੁਲਿਸ ਮਾਮਲੇ ਦੀ ਅਗਲੀ ਜਾਂਚ ਕਰ ਰਹੀ ਐ।

ਘਟਨਾ ਬੀਤੀ 28-29 ਨਵੰਬਰ ਦੀ ਰਾਤ ਦੀ ਦੱਸੀ ਜਾ ਰਹੀ ਐ। ਮ੍ਰਿਤਕ ਦੀ ਪਛਾਣ ਗੁਰਵਿੰਦਰ ਵਜੋਂ ਹੋਈ ਐ। ਪਰਿਵਾਰ ਦੇ ਦੱਸਣ ਮੁਤਾਬਕ ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਦਾ ਸ਼ੋਸ਼ਲ ਮੀਡੀਆ ਰਾਹੀਂ ਬੱਲੂਆਣਾ ਪਿੰਡ ਦੇ ਹਰਕਵਲ ਪ੍ਰੀਤ ਸਿੰਘ ਨਾਮ ਦੇ ਸਖਸ਼ ਨਾਲ ਪ੍ਰੇਮ ਸਬੰਧ ਬਣੇ ਸਨ, ਜਿਸ ਦੇ ਚਲਦਿਆਂ ਦੋਵਾਂ ਨੇ 28-29 ਨਵੰਬਰ ਦੀ ਰਾਤ ਨੂੰ ਗੁਰਵਿੰਦਰ ਦੀ ਗਲਾ ਘੁੱਟ ਕੇ ਹਤਿਆ ਕਰ ਦਿੱਤੀ। ਸ਼ੰਕਾ ਜਤਾਈ ਜ਼ਾ ਰਹੀ ਹੈ ਕੇ ਕ਼ਤਲ ਤੋਂ ਪਹਿਲਾਂ ਮ੍ਰਿਤਕ ਨੂੰ ਨਸ਼ੀਲੀਆਂ ਗੋਲੀਆਂ ਦੇ ਕੇ ਬੇਸੁੱਧ ਕੀਤਾ ਗਿਆ ਸੀ। ਦੋਸ਼ੀਆਂ ਨੇ ਘਟਨਾ ਨੂੰ ਲੁੱਟ-ਖੋਹ ਦੀ ਰੰਗਤ ਦੇਣ ਲਈ ਪੁਲਿਸ ਨੂੰ ਘਰ ਵਿਚ ਚੋਰੀ ਹੋਣ ਅਤੇ ਚੋਰਾਂ ਵਲੋਂ ਕਤਲ ਕੀਤੇ ਜਾਣ ਦੀ ਗੱਲ ਕਹੀ ਸੀ।

ਉਧਰ ਮ੍ਰਿਤਕ ਦੇ ਪਰਿਵਾਰ ਨੇ ਆਪਣੇ ਜਵਾਨ ਪੁੱਤਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਕੇ ਸਖਤ ਕਾਰਵਾਈ ਦੀ ਮੰਗ ਕੀਤੀ ਐ।  ਹਾਲਾਂਕਿ ਪੁਲਿਸ ਵੱਲੋਂ ਰੁਪਿੰਦਰ ਕੌਰ ਨੂੰ ਸ਼ੱਕ ਦੇ ਅਧਾਰ ਉਤੇ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਪ੍ਰੇਮੀ ਹਰਕਵਲ ਪ੍ਰੀਤ ਨੇ ਅਦਾਲਤ ਅੱਗੇ ਆਤਮ ਸਮਰਪਣ ਕਰ ਦਿੱਤਾ ਐ ਪਰ ਪਰਿਵਾਰ ਨੇ ਇਸ ਘਟਨਾ ਵਿਚ ਹੋਰ ਲੋਕਾਂ ਦੇ ਸ਼ਾਮਲ ਹੋਣ ਦਾ ਸ਼ੱਕ ਜਾਹਰ ਕੀਤਾ ਐ। ਪਰਿਵਾਰ ਨੇ ਕਿਹਾ ਕਿ ਜਦੋਂ ਤਕ ਮਾਮਲੇ ਦੀ ਤਹਿ ਤਕ ਜਾ ਕੇ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੁੰਦੀ, ਉਹ ਲਾਸ਼ ਦਾ ਸੰਸਕਾਰ ਨਹੀਂ ਕਹਨਗੇ। ਪੁਲਿਸ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਦਾ ਭਰੋਸਾ  ਦਿੱਤਾ ਐ।

LEAVE A REPLY

Please enter your comment!
Please enter your name here