
ਗੁਰਦਾਸਪੁਰ ਦੇ ਪਿੰਡ ਅੰਮੂਨੰਗਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਦੋ ਔਰਤਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਪਤੀ-ਪਤਨੀ ਆਪਣੀ ਗੁਆਢਣ ਸਮੇਤ ਮੋਟਰ ਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਰਸਤੇ ਵਿਚ ਇਕ ਟਿੱਪਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਦੋਵੇਂ ਮਹਿਲਾਵਾਂ ਦੀ ਮੌਤ ਹੋ ਗਈ ਜਦਕਿ ਮੋਟਰ ਸਾਈਕਲ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕਾ ਦੀ ਪਛਾਣ ਕਰਮਜੀਤ ਕੌਰ, ਲਖਵਿੰਦਰ ਕੌਰ ਵਾਸੀ ਕੋਟਲਾ ਬੱਝਾ ਸਿੰਘ ਵਜੋਂ ਹੋਈ ਐ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਐ।
ਖਬਰਾਂ ਮੁਤਾਬਕ ਮ੍ਰਿਤਕ ਮਹਿਲਾਵਾਂ ਮਿਹਨਤ ਮਜਦੂਰੀ ਦਾ ਕੰਮ ਕਰਦੀਆਂ ਸਨ ਅਤੇ ਉਹ ਘਰੋਂ ਮਜਦੂਰੀ ਕਰਨ ਲਈ ਨਿਕਲੀਆਂ ਸਨ। ਹਾਦਸੇ ਵਿਚ ਦੋਵੇਂ ਔਰਤਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਮੋਟਰ ਸਾਈਕਲ ਚਾਲਕ ਗੰਭੀਰ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਟਿਪਰ ਚਾਲਕ ਮੌਕੇ ਤੇ ਫਰਾਰ ਹੋ ਗਿਆ। ਹਾਦਸੇ ਤੋਂ ਬਾਅਦ ਲਾਸ਼ਾਂ ਕਾਫੀ ਦੇਰ ਤਕ ਸੜਕ ਤੇ ਪਈਆਂ ਰਹੀਆਂ, ਜਿਸ ਕਾਰਨ ਲੋਕ ਭੜਕ ਗਏ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਪੁਲਿਸ ਨੇ ਲਾਸ਼ਾ ਨੂੰ ਸਿਵਲ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

