ਤਰਨ ਤਾਰਨ ’ਚ ਨਸ਼ੇ ਕਾਰਨ ਨੌਜਵਾਨ ਦੀ ਮੌਤ; ਨਸ਼ੇ ਦੀ ਓਵਰਡੋਜ਼ ਕਾਰਨ ਗਈ ਜਾਨ; ਲੋਕਾਂ ਨੇ ਲਾਏ ਸ਼ਰੇਆਮ ਨਸ਼ੇ ਵਿੱਕਣ ਦੇ ਇਲਜ਼ਾਮ

0
15

ਸਰਹੱਦੀ ਜ਼ਿਲ੍ਹਾ ਤਰਨ ਤਾਰਨ ਅੰਦਰ ਨਸ਼ਿਆਂ ਦਾ ਕਹਿਰ ਥੰਮ ਨਹੀਂ ਰਿਹਾ। ਤਾਜ਼ਾ ਘਟਨਾ ਵਿਚ ਜ਼ਿਲ੍ਹੇ ਦੇ ਹਲਕਾ ਬਾਬਾ ਬਕਾਲਾ ਦੇ ਪਿੰਡ ਜਲਾਲਾਬਾਦ ਵਿਖੇ ਨਸ਼ੇ ਦੀ ਓਵਰਡੋਜ ਕਰਕੇ ਨੌਜਵਾਨ ਦੀ ਮੌਤ ਹੋ ਗਈ ਐ। ਮ੍ਰਿਤਕ ਦੀ ਪਛਾਣ 22 ਸਾਲਾ ਰਾਜਨਦੀਪ ਸਿੰਘ ਪੁੱਤਰ ਨਰਿੰਦਰਪਾਲ ਸਿੰਘ ਵਾਸੀ ਜਲਾਲਾਬਾਦ ਵਜੋਂ ਹੋਈ ਹੈ। ਪਰਿਵਾਰ ਦੇ ਦੱਸਣ ਮੁਤਾਬਕ ਮ੍ਰਿਤਕ 4 ਸਾਲਾ ਨਸ਼ੇ ਦਾ ਆਦੀ ਸੀ ਅਤੇ ਬੀਤੇ ਦਿਨ ਨਸ਼ੇ ਦੇ ਟੀਕੇ ਕਾਰਨ ਉਸ ਦੀ ਮੌਤ ਹੋ ਗਈ ਐ। ਲੋਕਾਂ ਨੇ ਇਲਾਕੇ ਅੰਦਰ ਸ਼ਰੇਆਮ ਨਸ਼ੇ ਵਿੱਕਣ ਦੀ ਗੱਲ ਕਹੀ ਐ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।

ਘਟਨਾ ਬੀਤੇ ਬੀਤੇ ਕੱਲ ਲਗਭਗ ਸਵੇਰੇ 11 ਵਜੇ ਦੀ ਦੱਸੀ ਜਾ ਰਹੀ ਐ। ਪਰਿਵਾਰ ਦੇ ਦੱਸਣ ਮੁਤਾਬਕ ਮ੍ਰਿਤਕ ਨੂੰ ਉਸ ਦਾ ਇੱਕ ਦੋਸਤ ਘਰ ਤੋਂ ਬੁਲਾ ਕੇ ਲੈ ਕੇ ਗਿਆ ਸੀ ਪਰ ਉਹ ਵਾਪਸ ਘਰ ਨਹੀਂ ਆਇਆ। ਬਾਅਦ ਵਿਚ ਦੋਸਤ ਵੱਲੋਂ ਪਰਿਵਾਰਿਕ ਮੈਂਬਰਾਂ ਨੂੰ ਫੋਨ ਕਰ ਕੇ ਇਹ ਜਾਣਕਾਰੀ ਦਿੱਤੀ ਗਈ ਕਿ ਤੁਹਾਡਾ ਲੜਕਾ ਚੀਮੇ ਬਾਠ ਪਿੰਡ ਨਹਿਰ ਦੇ ਕੋਲ ਡਿੱਗਾ ਪਿਆ ਹੈ ਜਿਸ ਵੱਲੋਂ ਨਸ਼ੇ ਦਾ ਟੀਕਾ ਲਗਾਇਆ ਹੈ। ਪਰਿਵਾਰਿਕ ਮੈਂਬਰਾਂ ਨੇ ਉਸਨੂੰ ਚੁੱਕ ਕੇ ਡਾਕਟਰ ਕੋਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪਰਿਵਾਰ ਤੇ ਪਿੰਡ ਵਾਸੀਆਂ ਨੇ ਇਲਾਕੇ ਵਿਚ ਸ਼ਰੇਆਮ ਨਸ਼ੇ ਵਿੱਕਣ ਦੇ ਇਲਜਾਮ ਲਾਉਂਦਿਆਂ ਸਰਕਾਰ ਤੋਂ ਨਸ਼ਿਆਂ ਖਿਲਾਫ ਪੁਖਤਾ ਕਾਰਵਾਈ ਦੀ ਮੰਗ ਕੀਤੀ ਐ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।

LEAVE A REPLY

Please enter your comment!
Please enter your name here