ਲੁਧਿਆਣਾ ਅਦਾਲਤੀ ਕੰਪਲੈਕਸ ’ਚ ਭਿੱੜੀਆਂ ਦੋ ਧਿਰਾਂ; ਕੜੇ ਨਾਲ ਕੀਤੇ ਹਮਲੇ ’ਚ ਤਿੰਨ ਜ਼ਖਮੀ; ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

0
11

 

ਲੁਧਿਆਣਾ ਦੇ ਅਦਾਲਤੀ ਕੰਪਲੈਕਸ ਵਿਚ ਦੋ ਧਿਰਾਂ ਵਿਚਾਲੇ ਝੜਪ ਹੋਣ ਦੀ ਖਬਰ ਸਾਹਮਣੇ ਆਈ ਐ। ਦੋਵੇਂ ਧਿਰਾਂ ਵਿਚਾਲੇ ਹੋਈ ਲੜਾਈ ਦੌਰਾਨ ਤਿੰਨ ਜਣਿਆਂ ਦੇ ਸੱਟਾਂ ਲੱਗੀਆਂ ਨੇ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਪੁਲਿਸ ਦੇ ਦੱਸਣ ਮੁਤਾਬਕ ਜਗਰਾਓਂ ਨਾਲ ਸਬੰਧਤ ਦੋਵੇਂ ਧਿਰਾਂ ਤਰੀਕ ਭੁਗਤਣ ਦੇ ਸਿਲਸਿਲੇ ਵਿਚ ਅਦਾਲਤ ਵਿਚ ਆਈਆਂ ਸਨ, ਜਿੱਥੇ ਉਨ੍ਹਾਂ ਵਿਚਾਲੇ ਮੁੜ ਝਗੜਾ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।

ਘਟਨਾ ਅੱਜ ਸਵੇਰੇ 11 ਵਜੇ ਦੀ ਦੱਸੀ ਜਾ ਰਹੀ ਐ। ਲੁਧਿਆਣਾ ਕੋਰਟ ਕੰਪਲੈਕਸ ਦੀ ਪਹਿਲੀ ਮੰਜ਼ਿਲ ‘ਤੇ ਦੋ ਗੁੱਟਾਂ ਵਿਚਕਾਰ ਕਾਫੀ ਸਮੇਂ ਤੋਂ ਕੇਸ ਚੱਲ ਰਿਹਾ ਸੀ, ਜਿਸ ਦੇ ਸਿਲਸਿਲੇ ਵਿਚ ਦੋਵੇਂ ਧਿਰਾਂ ਤਰੀਕ ਭੁਗਤਣ ਆਈਆਂ  ਹੋਈਆਂ ਸਨ। ਇਸੇ ਦੌਰਾਨ ਦੋਵਾਂ ਧਿਰਾਂ ਵਿਚਾਲੇ ਕਹਾ-ਸੁਣੀ ਦੌਰਾਨ ਉਨ੍ਹਾਂ ਨੇ ਇਕ ਦੂਜੇ ਤੇ ਕੜੇ ਨਾਲ ਹਮਲਾ ਕਰ ਦਿੱਤਾ।

ਰਿਪੋਰਟਾਂ ਅਨੁਸਾਰ, ਦੋਵੇਂ ਗਰੁੱਪ ਸਿਟੀ ਜਗਰਾਉਂ ਪੁਲਿਸ ਸਟੇਸ਼ਨ ਵਿੱਚ ਧਾਰਾ 193/22 ਅਧੀਨ ਦਰਜ ਇੱਕ ਮਾਮਲੇ ਦੀ ਸੁਣਵਾਈ ਵਿੱਚ ਸ਼ਾਮਲ ਹੋਣ ਲਈ ਆਏ ਸਨ, ਅਤੇ ਅਦਾਲਤ ਦੇ ਬਾਹਰ ਝਗੜਾ ਸ਼ੁਰੂ ਹੋ ਗਿਆ। ਝਗੜਾ ਕੁਝ ਮਿੰਟਾਂ ਵਿੱਚ ਹੀ ਵਧ ਗਿਆ, ਜਿਸ ਕਾਰਨ ਦੋਵੇਂ ਧਿਰਾਂ ਨੇ ਕੜਿਆਂ ਨਾਲ ਹਮਲਾ ਕਰ ਦਿੱਤਾ। ਜ਼ਖਮੀਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਮੌਕੇ ਤੇ ਪਹੁੰਚੀ ਡਿਵੀਜ਼ਨ 5 ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

 

LEAVE A REPLY

Please enter your comment!
Please enter your name here