ਗੁਰਦਾਸਪੁਰ ’ਚ ਨਾੜ ਨੂੰ ਲੱਗੀ ਅੱਗ ਨੇ ਧਾਰਿਆ ਭਿਆਨਕ ਰੂਪ/ ਦੂਰ ਤਕ ਅੱਗ ਫੈਲਣ ਕਾਰਨ ਅਫਰਾ-ਤਫਰੀ ਦਾ ਮਾਹੌਲ/ ਜਾਨੀ ਨੁਕਸਾਨ ਤੋਂ ਬਚਾਅ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

0
6

ਗੁਰਦਾਸਪੁਰ ਦੇ ਕਾਹਨੂੰਵਾਲ ਹਲਕੇ ਦੇ ਪਿੰਡ ਸਿੰਬਲੀ ਵਿਖੇ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਖੇਤਾਂ ਵਿਚ ਕਣਕ ਦੇ ਨਾੜ ਨੂੰ ਲੱਗੀ ਅੱਗ ਨੇ ਤੇਜ਼ੀ ਨਾਲ ਫੈਲਣਾ ਸ਼ੁਰੂ ਕਰ ਦਿੱਤੀ। ਅੱਗ ਐਨੀ ਤੇਜੀ ਨਾਲ ਫੈਲੀ ਕਿ ਇਸ ਨੇ ਕੁੱਝ ਹੀ ਸਮੇਂ ਬਾਅਦ ਕਾਫੀ ਸਾਰੇ ਇਲਾਕੇ ਨੂੰ ਆਪਣੀ ਲਪੇਟ ਵਿਚ ਲੈ ਲਿਆ। ਮੌਕੇ ਤੇ ਮੌਜੂਦ ਲੋਕਾਂ ਨੇ ਖੁਦ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਦੇ ਨਾਲ ਨਾਲ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ। ਗਨੀਮਤ ਇਹ ਰਹੀ ਕਿ ਨੇੜੇ ਕੋਈ ਰਿਹਾਇਸ਼ੀ ਇਲਾਕਾ ਨਹੀਂ ਸੀ ਇਸ ਕਾਰਨ ਕੋਈ ਨੁਕਸਾਨ ਨਹੀਂ ਹੋਇਆ ਪਰ ਅੱਗ ਨੇ ਕਰੀਬ 15 ਏਕੜ ਦੇ ਖੇਤਾਂ ਦੀ ਨਾੜ ਨੂੰ ਚਪੇਟ ਵਿੱਚ ਲੈ ਲਿਆ। ਉੱਥੇ ਹੀ ਅੱਗ ਗੁਜਰਾਂ ਦੇ ਡੇਰੇ ਤੱਕ ਜਾਣ ਤੋਂ ਪਹਿਲਾਂ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਤੇ ਪੁਲਿਸ ਟੀਮ ਨੇ ਇਸ ਤੇ ਕੰਟਰੋਲ ਕਰ ਲਿਆ। ਮੌਕੇ ਤੇ ਮੌਜੂਦ ਅਧਿਕਾਰੀਆਂ ਨੇ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਐ। ਅਧਿਕਾਰੀਆਂ  ਕਿਹਾ ਕਿ ਪ੍ਰਸ਼ਾਸਨ ਵੱਲੋਂ ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਈ ਹੋਈ ਐ, ਇਸ ਲਈ ਕਿਸਾਨ ਨਾੜ ਨੂੰ ਅੱਗ ਲਾਉਣ ਤੋਂ ਗੁਰੇਜ ਕਰਨਾ ਚਾਹੀਦਾ ਐ।

LEAVE A REPLY

Please enter your comment!
Please enter your name here