ਅੰਮ੍ਰਿਤਸਰ ਪੁਲਿਸ ਨੇ ਢਾਹੇ ਨਸ਼ਾ ਤਸਕਰ ਦੇ ਘਰ; ਨਸ਼ਿਆਂ ਦੀ ਕਮਾਈ ਨਾਲ ਬਣਾਈ ਸੀ ਜਾਇਦਾਦ

0
16

ਅੰਮ੍ਰਿਤਸਰ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਛੇਹਰਟਾ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਇਲਾਕੇ ਵਿਚ ਨਸ਼ਾ ਤਸਕਰਾਂ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਬਣਾਈ ਜਾਇਦਾਦ ਨੂੰ ਢਾਹ ਦਿੱਤਾ ਐ। ਇਸ ਜਾਇਦਾਦ ਦੇ ਮਾਲਕ ਅਕਾਸ਼ਦੀਪ ਸਿੰਘ ਅਤੇ ਸਤਵਿੰਦਰਪਾਲ ਸਿੰਘ ਉਰਫ਼ ਸੱਤੀ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਸ਼ਾਮਲ ਸਨ ਅਤੇ ਇਨ੍ਹਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਕਈ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਨੇ ਇਨ੍ਹਾਂ ਵੱਲੋਂ ਨਸ਼ਿਆਂ ਦੀ ਕਮਾਈ ਨਾਲ ਬਣਾਈ ਗੈਰ ਕਾਨੂੰਨੀ ਜਾਇਦਾਦ ਨੂੰ ਢਾਹ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਐ।

ਪੁਲਿਸ ਦੇ ਦੱਸਣ ਮੁਤਾਬਕ ਕਮਿਸ਼ਨਰੇਟ ਪੁਲਿਸ ਵੱਲੋਂ ਇਸ ਸਾਲ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਐਨਡੀਪੀਐਸ ਦੇ 1393 ਮਾਮਲੇ ਦਰਜ ਕੀਤੇ ਹਨ। ਪੁਲਿਸ ਨੇ 2545 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 268.236 ਕਿਲੋਗ੍ਰਾਮ ਹੈਰੋਇਨ, 35.646 ਕਿਲੋਗ੍ਰਾਮ ਅਫੀਮ, 325.577 ਕਿਲੋਗ੍ਰਾਮ ਨਸ਼ੀਲਾ ਪਾਊਡਰ, ਹੋਰ ਨਸ਼ੀਲੇ ਪਦਾਰਥਾਂ ਸਮੇਤ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ, 2.95 ਕਰੋੜ ਰੁਪਏ ਦੀ ਡਰੱਗ ਮਨੀ ਅਤੇ ਤਸਕਰੀ ਲਈ ਵਰਤੇ ਗਏ 117 ਵਾਹਨ ਜ਼ਬਤ ਕੀਤੇ ਗਏ ਹਨ। ਪੁਲਿਸ ਅਧਿਕਰੀਆਂ ਦੇ ਦੱਸਣ ਮੁਤਾਬਕ ਇਹ ਨਿਰੰਤਰ ਕਾਰਵਾਈਆਂ ਨਿਰੰਤਰ ਜਾਰੀ ਹਨ ਅਤੇ ਪੁਲਿਸ ਨਾਲ ਜੁੜੇ ਲੋਕਾਂ ਤੇ ਲਗਾਤਾਰ ਨਜਰ ਰੱਖ ਰਹੀ ਐ। ਅੱਜ ਕਾਰਵਾਈ ਦਾ ਸਾਹਮਣਾ ਕਰਨ ਵਾਲੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਅਤੇ ਸਤਵਿੰਦਰਪਾਲ ਸਿੰਘ ਉਰਫ਼ ਸੱਤੀ ਦੋਵੇਂ ਇਸ ਵੇਲੇ ਅੰਮ੍ਰਿਤਸਰ ਜੇਲ੍ਹ ਅੰਦਰ ਬੰਦ ਹਨ।

LEAVE A REPLY

Please enter your comment!
Please enter your name here