ਮੁਕਤਸਰ ਨਾਲ ਸਬੰਧਤ ਨੌਜਵਾਨ ਦੀ ਕੈਨੇਡਾ ’ਚ ਮੌਤ; ਕਾਰ ਦੀ ਟਰੱਕ ਨਾਲ ਟੱਕਰ ਹੋਣ ਨਾਲ ਗਈ ਜਾਨ; ਪਰਿਵਾਰ ਤੇ ਪਿੰਡ ਅੰਦਰ ਸੋਗ ਦੀ ਲਹਿਰ

0
13

ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਨੌਜਵਾਨ ਦੀ ਕੈਨੇਡਾ ਦੀ ਧਰਤੀ ਤੇ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਜਸਕਰਨ ਸਿੰਘ ਵਾਸੀ ਪਿੰਡ ਵੜਿੰਗਖੇੜਾ ਜਿਲ੍ਹਾ ਮੁਕਤਸਰ ਵਜੋਂ ਹੋਈ ਐ। ਉਹ ਤਿੰਨ ਸਾਲ ਪਹਿਲਾਂ ਕੈਨੇਡਾ ਕਿਹਾ ਸੀ, ਜਿੱਥੇ ਕੈਨੇਡਾ ਦੇ ਸਿਡਨੀ ਸ਼ਹਿਰ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਉਸ ਦੀ ਮੌਤ ਹੋ ਗਈ। ਘਟਨਾ ਦੀ ਖਬਰ ਪਿੰਡ ਪਹੁੰਚਣ ਬਾਅਦ ਇਲਾਕੇ ਅੰਦਰ ਸੋਗ ਦੀ ਲਹਿਰ ਐ।

ਖਬਰਾਂ ਮੁਤਾਬਕ 30 ਸਾਲਾ ਗੁਰਪ੍ਰੀਤ ਸਿੰਘ ਆਪਣੀ ਕਾਰ ਵਿੱਚ ਘਰ ਵਾਪਸ ਆ ਰਿਹਾ ਸੀ ਕਿ ਸੜਕ ‘ਤੇ ਜੰਮੀ ਬਰਫ਼ ਕਾਰਨ ਉਸ ਦੀ ਕਾਰ ਫਿਸਲ ਕੇ ਇੱਕ ਟਰੱਕ ਨਾਲ ਟਕਰਾਅ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਿਸਾਨ ਪਰਿਵਾਰ ਨਾਲ ਸਬੰਧਤ ਗੁਰਪ੍ਰੀਤ ਸਿੰਘ ਤਿੰਨ ਸਾਲ ਪਹਿਲਾਂ ਆਪਣੀ ਪਤਨੀ ਸਮੇਤ ਕੈਨੇਡਾ ਗਿਆ ਸੀ ਅਤੇ ਉਨ੍ਹਾਂ ਦੀ ਪੀ.ਆਰ. ਫਾਈਲ ਵੀ ਲੱਗੀ ਹੋਈ ਸੀ।

ਪਰਿਵਾਰਕ ਸੂਤਰਾਂ ਅਨੁਸਾਰ ਹਾਦਸੇ ਵਾਲੇ ਦਿਨ ਗੁਰਪ੍ਰੀਤ ਸਿੰਘ ਆਪਣੀ ਪਤਨੀ ਨੂੰ ਉਸ ਦੇ ਕੰਮ ਵਾਲੀ ਜਗ੍ਹਾ ‘ਤੇ ਛੱਡ ਕੇ ਘਰ ਵਾਪਸ ਆ ਰਿਹਾ ਸੀ। ਰਾਹ ਵਿੱਚ ਹੀ ਇਹ ਜਾਨਲੇਵਾ ਹਾਦਸਾ ਵਾਪਰਿਆ ਐ। ਦੁਖਦਾਈ ਖ਼ਬਰ ਪਿੰਡ ਵੜਿੰਗਖੇੜਾ ਪਹੁੰਚਣ ‘ਤੇ ਮਾਤਮ ਛਾ ਗਿਆ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਗੁਰਪ੍ਰੀਤ ਸਿੰਘ ਬਹੁਤ ਹੀ ਮਿਲਣਸਾਰ ਅਤੇ ਹੌਸਲੇ ਵਾਲਾ ਨੌਜਵਾਨ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੇ ਆਪਣੀ ਜ਼ਿੰਦਗੀ ਵਿੱਚ ਹਮੇਸ਼ਾ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਅਤੇ ਪਰਿਵਾਰ ਦੀਆਂ ਉਮੀਦਾਂ ਦਾ ਕੇਂਦਰ ਸੀ। ਗੁਰਪ੍ਰੀਤ ਸਿੰਘ ਦੇ ਅਚਾਨਕ ਚਲਾਣੇ ਨਾਲ ਪਿੰਡ ਵੜਿੰਗਖੇੜਾ ਵਿੱਚ ਸੋਗ ਦਾ ਮਾਹੌਲ ਹੈ ਅਤੇ ਲੋਕ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ।

LEAVE A REPLY

Please enter your comment!
Please enter your name here