ਮੰਡੀ ਗੋਬਿੰਦਗੜ੍ਹ ਪੁਲਿਸ ਦੀ ਨਸ਼ਾ ਤਸਕਰਾਂ ’ਤੇ ਨਜ਼ਰ/ ਤਸਕਰਾਂ ਦੀ ਪਛਾਣ ਲਈ ਲਗਾਏ ਸੀਸੀਟੀਵੀ ਕੈਮਰੇ/ ਨਸ਼ਾ ਤਸਕਰਾਂ ਨੂੰ ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ

0
6

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਨੇ। ਇਸੇ ਤਹਿਤ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਨਸ਼ਾ ਤਸਕਰਾਂ ਤੇ ਗ੍ਰਾਹਕਾਂ ਤੇ ਨਜਰ ਰੱਖਣ ਲਈ ਇਲਾਕੇ ਅੰਦਰ ਸੀਸੀਟੀਵੀ ਕੈਮਰੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਐ। ਇਸੇ ਤਹਿਤ ਅੱਜ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿਚ 15 ਦੇ ਕਰੀਬ ਸੀਸੀਟੀਵੀ ਕੈਮਰੇ ਫਿੱਟ ਕੀਤੇ ਗਏ, ਜਿਨ੍ਹਾਂ ਰਾਹੀਂ ਪੁਲਿਸ 24 ਘੰਟੇ ਇਲਾਕੇ ਦੀ ਨਿਗਰਾਨੀ ਕਰਨ ਦੇ ਯੋਗ ਹੋ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਗੁਰਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਮਰਿਆਂ ਦੀ ਮਦਦ ਨਾਲ ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾਵੇਗੀ ਅਤੇ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਨਸ਼ੇ ਵੇਚਣ ਅਤੇ ਇਸ ਦੀ ਵਰਤੋਂ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਜੋ ਕੋਈ ਵੀ ਅਜਿਹਾ ਕਰਦਾ ਫੜਿਆ ਗਿਆ, ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here