ਫਤਹਿਗੜ੍ਹ ਸਾਹਿਬ ’ਚ ਸਿੱਖ ਪਰਿਵਾਰ ਦਾ ਨੇਕ ਉਪਰਾਲਾ; ਮਸਜਿਦ ਦੀ ਉਸਾਰੀ ਲਈ ਦਾਨ ਕੀਤੀ ਜ਼ਮੀਨ

0
12

ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਪਿੰਡ ਜਖਵਾਲੀ ਵਿਖੇ ਇਕ ਸਿੱਖ ਪਰਿਵਾਰ ਵੱਲੋਂ ਮੁਸਲਮਾਨ ਭਾਈਚਾਰੇ ਦੀ ਮਸਜਿਦ ਲਈ ਜ਼ਮੀਨ ਦਾਨ ਕੀਤੀ ਗਈ ਐ। ਪਰਿਵਾਰ ਨੇ ਇਹ ਥਾਂ ਮੁਸਲਿਮ ਭਾਈਚਾਰੇ ਨੂੰ ਨਮਾਜ਼ ਅਦਾ ਕਰਨ ਵਿਚ ਪੇਸ਼ ਆ ਰਹੀ ਤੰਗੀ ਦੇ ਚਲਦਿਆਂ ਦਿੱਤੀ ਐ। ਜ਼ਮੀਨ ਦੀ ਮਾਲਕ ਮਾਤਾ ਰਾਜਿੰਦਰ ਕੌਰ ਪਤਨੀ ਮਰਹੂਮ ਜਰਨੈਲ ਸਿੰਘ ਨੇ ਆਪਣੀ 5 ਮਰਲੇ ਜ਼ਮੀਨ ਮਸਜਿਦ ਬਣਾਉਣ ਲਈ ਦਿੱਤੀ ਐ। ਮਸਜਿਦ ਦਾ ਨੀਂਹ ਪੱਥਰ ਰੱਖਣ ਆਏ ਸ਼ਾਹੀ ਇਮਾਮ ਨੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਐ।

ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਤੋਂ ਅੱਜ ਵੀ ਵਿਸ਼ਵ ਨੂੰ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਭੇਜਿਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਸਰਬ ਧਰਮਾਂ ਦੇ ਲੋਕ ਆਪਣੇ ਆਪਣੇ ਧਰਮ ਵਿੱਚ ਪਰਪੱਖ ਹੋ ਕੇ ਇੱਕ ਦੂਜੇ ਦਾ ਸਤਿਕਾਰ ਕਰਨਾ ਚੰਗੀ ਤਰ੍ਹਾਂ ਜਾਣਦੇ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਨਫਰਤ ਦੇ ਮੁਕਾਬਲੇ ਮੁਹੱਬਤ ਦੀ ਅਲਖ ਜਗਾ ਕੇ ਰੱਖੀ ਹੈ।

LEAVE A REPLY

Please enter your comment!
Please enter your name here