
ਜਲੰਧਰ ਦੇ ਆਦਰਸ਼ ਇਲਾਕੇ ਅੰਦਰ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਲੱਛਮੀ ਸਵੀਟ ਸ਼ਾਪ ਨਾਮ ਦੀ ਦੁਕਾਨ ਅੰਦਰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਉਸ ਨੇ ਕੁੱਝ ਹੀ ਪਲਾਂ ਅੰਦਰ ਭਿਆਨਕ ਰੂਪ ਅਖਤਿਆਰ ਕਰ ਲਿਆ। ਮੌਕੇ ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ, ਜਿਸ ਤੋਂ ਬਾਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਅੱਗ ਨਾਲ ਲੱਖਾਂ ਦਾ ਨੁਕਸਾਨ ਹੋਣ ਅਨੁਮਾਨ ਐ।

