
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ ਖਿਲਾਫ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਐ। ਇਸੇ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਸਰਹਿੰਦ ਸ਼ਹਿਰ ਦੇ ਬਿਜਲੀ ਦਫਤਰ ਅੱਗੇ ਬਿੱਲ ਦੀਆਂ ਕਾਫੀਆਂ ਸਾੜ ਕੇ ਕੇਂਦਰ ਖਿਲਾਫ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਮਹਿਕਮੇ ਨੂੰ ਨਿੱਜੀ ਹੱਥਾਂ ਵਿਚ ਦੇ ਕੇ ਲੋਕਾਂ ਦੀ ਲੁੱਟ ਕਰਨਾ ਚਾਹੁੰਦੀ ਐ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਆਉਂਦੇ ਦਿਨਾਂ ਦੌਰਾਨ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਵੱਖ ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰ ਕੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦੇ ਹੋਏ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਅਤੇ ਦਲਜੀਤ ਸਿੰਘ ਨੇ ਕਿਹਾ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ ਲੈ ਕੇ ਆ ਰਹੀ ਹੈ ਬਿਲ ਦੇਸ਼ ਦੇ ਹਰ ਇੱਕ ਖਫਤਕਾਰ ਦਾ ਨੁਕਸਾਨ ਕਰੇਗਾ ਜਿੱਥੇ ਖਪਤਕਾਰ ਦਾ ਨੁਕਸਾਨ ਕਰੇਗਾ ਉਥੇ ਹੀ ਮੁਲਾਜ਼ਮਾਂ ਦਾ ਵੀ ਨੁਕਸਾਨ ਹੋਵੇਗਾ।
ਇਹ ਸਾਰੇ ਨੁਕਸਾਨਾਂ ਨੂੰ ਦੇਖਦੇ ਹੋਏ ਇਸ ਬਿੱਲ ਨੂੰ ਰੱਦ ਕਰਵਾਉਣ ਲਈ ਅੰਦੋਲਨ ਸ਼ੁਰੂ ਕਰ ਦਿੱਤਾ ਜਿਸ ਦਾ ਪਹਿਲਾ ਪੜਾਅ ਅੱਜ ਤੋਂ ਬਿੱਲਾ ਦੀਆਂ ਕਾਪੀਆਂ ਸਾੜ ਕੇ ਸ਼ੁਰੂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਆਪਣੀ ਮਨਮਾਨੀਆਂ ਤੋਂ ਬਾਜ ਨਾ ਆਈ ਤਾਂ ਤਾਂ ਆਉਣ ਵਾਲੇ ਦਿਨਾਂ ਚ ਕੇਂਦਰ ਸਰਕਾਰ ਦੇ ਖਿਲਾਫ ਵੱਡੇ ਪੱਧਰ ਤੇ ਸੰਘਰਸ਼ ਕਰਾਂਗੇ।

