ਜਲੰਧਰ ’ਚ ਹਮਲੇ ਦੌਰਾਨ ਜ਼ਖ਼ਮੀ ਨੌਜਵਾਨ ਦੀ ਮੌਤ; ਨਿੱਜੀ ਹਸਪਤਾਲ ’ਚ ਇਲਾਜ਼ ਦੌਰਾਨ ਤੋੜਿਆ ਦਮ; 12 ਦਿਨ ਪਹਿਲਾਂ ਭੂਆਂ ਦੇ ਮੁੰਡੇ ਨੇ ਕੀਤਾ ਸੀ ਜ਼ਖ਼ਮੀ

0
12

 

ਜਲੰਧਰ ਦਿਹਾਤੀ ਅਧੀਨ ਆਉਂਦੇ ਪਤਾਰਾ ਖੇਤਰ ਵਿਚ ਹਮਲੇ ਦੌਰਾਨ ਜ਼ਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਐ। ਮ੍ਰਿਤਕ ਦੀ ਪਚਾਣ ਰਾਜਿੰਦਰ ਸਿੰਘ ਉਰਫ ਨਿੱਕਾ ਵਾਸੀ ਤੱਲਣ ਵਜੋਂ ਹੋਈ ਐ। ਪੀੜਤ ਤੇ 12 ਦਿਨ ਪਹਿਲਾਂ ਉਸ ਦੇ ਭੂਆ ਦੇ ਮੁੰਡੇ ਵੱਲੋਂ ਦੋਸਤਾਂ ਦੀ ਮਦਦ ਨਾਲ ਹਮਲਾ ਕੀਤਾ ਸੀ, ਜਿਸ ਦਾ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਇਸ ਮਾਮਲੇ ਵਿਚ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਐ ਜਦਕਿ ਇਕ ਦੀ ਭਾਲ ਕੀਤੀ ਜਾ ਰਹੀ ਐ।

ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਆਦਮਪੁਰ ਰਾਜੀਵ ਕੁਮਾਰ ਨੇ ਦੱਸਿਆ ਕਿ 26 ਨਵੰਬਰ ਨੂੰ ਸ਼ਾਮ 6:00 ਵਜੇ ਦੇ ਕਰੀਬ ਤੇਜਿੰਦਰ ਸਿੰਘ ਆਪਣੀ ਸਾਈਕਲ ‘ਤੇ ਘਰ ਵਾਪਸ ਆ ਰਿਹਾ ਸੀ ਤਾਂ ਇਕ ਵਾਹਨ ਵਿਚ ਸਵਾਰ ਹੋ ਕੇ ਆਏ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਤੇਜਿੰਦਰ ਨੂੰ ਗੰਭੀਰ ਹਾਲਤ ਵਿਚ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਤੇਜਿੰਦਰ ਦੀ ਮਾਂ ਬਲਵਿੰਦਰ ਕੌਰ ਦੇ ਬਿਆਨ ਦੇ ਆਧਾਰ ‘ਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਸੀ। ਹਾਲਾਂਕਿ, ਉਸਦੀ 8 ਦਸੰਬਰ ਨੂੰ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਬਾਅਦ, ਪੁਲਿਸ ਨੇ ਮਾਮਲੇ ਵਿੱਚ ਕਤਲ ਦਾ ਦੋਸ਼ ਜੋੜ ਦਿੱਤਾ।

ਪੁਲਿਸ ਨੇ ਘਟਨਾ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਦੀ ਪਛਾਣ ਕਰ ਕੇ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਰਜਿੰਦਰ ਸਿੰਘ, ਜਸਕਰਨ ਸਿੰਘ, ਮਨਪ੍ਰੀਤ ਸਿੰਘ ਉਰਫ਼ ਮੋਹਿਤ ਅਤੇ ਜਿੰਦਰ ਉਰਫ਼ ਲਾਡੀ ਵਜੋਂ ਹੋਈ ਹੈ। ਡੀਐਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਮੁੱਖ ਮੁਲਜ਼ਮ ਗੁਰਦੀਪ ਸਿੰਘ ਹੈ, ਜੋ ਕਿ ਮ੍ਰਿਤਕ ਤੇਜਿੰਦਰ ਦੀ ਭੂਆ ਦਾ ਪੁੱਤਰ ਹੈ। ਤੇਜਿੰਦਰ ਅਤੇ ਗੁਰਦੀਪ ਵਿੱਚ ਲੰਬੇ ਸਮੇਂ ਤੋਂ ਦੁਸ਼ਮਣੀ ਸੀ, ਜਿਸ ਕਾਰਨ ਗੁਰਦੀਪ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਤੇਜਿੰਦਰ ‘ਤੇ ਜਾਨਲੇਵਾ ਹਮਲਾ ਕੀਤਾ। ਡੀਐਸਪੀ ਨੇ ਦੱਸਿਆ ਕਿ ਮੁਲਜ਼ਮ ਗੁਰਦੀਪ ਨੂੰ ਲੱਭਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ।

LEAVE A REPLY

Please enter your comment!
Please enter your name here