ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਮੰਤਰੀ ਹਰਜੋਤ ਬੈਂਸ ਦਾ ਬਿਆਨ; ਸੂਬੇ ਭਰ ਅੰਦਰ ਸ਼ਾਨਦਾਰ ਜਿੱਤ ਹੋਣ ਦਾ ਕੀਤਾ ਦਾਅਵਾ; ਕਿਹਾ, ਕੀਤੇ ਕੰਮਾਂ ਦੀ ਬਦੌਲਤ ਮਿਲੇਗੀ ਸ਼ਾਨਦਾਰ ਜਿੱਤ

0
18

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਵਿਕਾਸ ਦੇ ਨਾਮ ਤੇ ਸ਼ਾਨਦਾਰ ਜਿੱਤ ਦਰਜ ਕਰਨ ਦਾ ਦਾਅਵਾ ਕੀਤਾ ਐ। ਨੰਗਲ ਦੇ ਪਿੰਡ ਨਿੱਕੂ ਨੰਗਲ ਵਿਖੇ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਨੁੱਕੜ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ ਵੱਡੀ ਪੱਧਰ ਤੇ ਵਿਕਾਸ ਕਾਰਜ ਕੀਤੇ ਨੇ, ਜਿਸ ਦੇ ਚਲਦਿਆਂ ਲੋਕ ਪਾਰਟੀ ਵਰਕਰਾਂ ਨੂੰ ਵੋਟਾਂ ਨਾਲ ਨਿਵਾਜਣਗੇ। ਉਨ੍ਹਾਂ ਕਿਹਾ ਕਿ ਆਪ ਉਮੀਦਵਾਰ ਕੰਮਾਂ ਦੇ ਨਾਮ ਤੇ ਵੋਟਾਂ ਮੰਗ ਰਹੇ ਨੇ ਜਦਕਿ ਵਿਰੋਧੀਆਂ ਕੋਲ ਬੋਲਣ ਲਈ ਕੁੱਝ ਵੀ ਨਹੀਂ।

ਪਿੰਡ ਨਿੱਕੂ ਨੰਗਲ ਵਿੱਚ, ਉਨ੍ਹਾਂ ਨੇ ਜ਼ਿਲ੍ਹਾ ਪ੍ਰੀਸ਼ਦ ਲਈ ਪਾਰਟੀ ਦੇ ਉਮੀਦਵਾਰ ਜਸਪਾਲ ਸਿੰਘ ਢਾਹੇ ਅਤੇ ਬਲਾਕ ਸੰਮਤੀ ਉਮੀਦਵਾਰ ਨਿਰਮਲਾ ਦੇਵੀ ਦੇ ਸਮਰਥਨ ਵਿੱਚ ਇੱਕ ਨੁੱਕੜ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਭਾਰੀ ਜਿੱਤ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ ਕਿਉਂਕਿ ਉਹ ਪਾਰਟੀ ਦੁਆਰਾ ਕੀਤੇ ਗਏ ਵਿਕਾਸ ਕਾਰਜਾਂ ਦੇ ਨਾਮ ‘ਤੇ ਵੋਟਾਂ ਮੰਗ ਰਹੇ ਹਨ, ਜਦੋਂ ਕਿ ਵਿਰੋਧੀ ਧਿਰ ਕੋਲ ਇਸ ਲਈ ਕੁਝ ਵੀ ਦਿਖਾਉਣ ਲਈ ਨਹੀਂ ਹੈ। ਇਸ ਮੌਕੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਵਿੱਚ ਨਾਮ ਵਾਪਸ ਲੈਣ ਤੱਕ ਨਾਮਜ਼ਦਗੀ ਪ੍ਰਕਿਰਿਆ ਵਿੱਚ ਕੋਈ ਬੇਨਿਯਮੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਸੀਂ ਕੰਮ ਦੇ ਨਾਮ ‘ਤੇ ਵੋਟਰਾਂ ਤੋਂ ਵੋਟਾਂ ਮੰਗਾਂਗੇ।

LEAVE A REPLY

Please enter your comment!
Please enter your name here