
ਪਠਾਨਕੋਟ ਵਾਸੀ ਇਕ ਪ੍ਰਾਪਰਟੀ ਡੀਲਰ ਨੂੰ ਫਿਰੌਤੀ ਦੀ ਧਮਕੀ ਮਿਲਣ ਦੀ ਖਬਰ ਐ। ਪੀੜਤ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਸੁਰੱਖਿਆ ਮੰਗੀ ਐ। ਪ੍ਰਾਪਰਟੀ ਡੀਲਰ ਦੇ ਦੱਸਣ ਮੁਤਾਬਕ ਉਸ ਨੂੰ ਵਿਦੇਸ਼ੀ ਨੰਬਰ ਤੋਂ 20 ਲੱਖ ਫਿਰੌਤੀ ਦੇਣ ਦੀ ਮੰਗ ਕੀਤੀ ਜਾ ਰਹੀ ਐ ਅਤੇ ਗੱਲ ਨਾ ਮੰਨਣ ਤੇ ਗੋਲੀਆਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਐ। ਪ੍ਰਾਪਰਟੀ ਡੀਲਰ ਦੇ ਦੱਸਣ ਮੁਤਾਬਕ ਕਾਲ ਕਰਨ ਵਾਲਾ ਖੁਦ ਨੂੰ ਹੈਰੀ ਚੱਢਾ ਗਰੁੱਪ ਦਾ ਮੈਂਬਰ ਦੱਸ ਰਿਹਾ ਐ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪ੍ਰਾਪਰਟੀ ਲੀਡਰ ਨੇ ਕਿਹਾ ਕਿ ਕਾਲ ਕਰਨ ਵਾਲੇ ਨੇ ਪੈਸੇ ਨਾ ਦੇਣ ‘ਤੇ ਉਸ ਨੂੰ ਮਾਰ ਦੇਣ ਦੀ ਧਮਕੀ ਦਿੱਤੀ ਹੈ। ਕਾਲ ਕਰਨ ਵਾਲਾ ਆਪਣੇ ਆਪ ਨੂੰ ਹੈਰੀ ਚੱਢਾ ਗਰੁੱਪ ਦਾ ਮੈਂਬਰ ਦੱਸ ਰਿਹਾ ਹੈ ਅਤੇ ਬਟਾਲਾ ਵਿੱਚ ਹੋਏ ਗੋਲੀਕਾਂਡ ਵਿੱਚ ਸ਼ਾਮਲ ਹੋਣ ਦੀ ਗੱਲ ਵੀ ਕਹਿ ਰਿਹਾ ਹੈ। ਉਹ ਪ੍ਰੋਪਰਟੀ ਡੀਲਰ ‘ਤੇ ਜਲਦੀ ਪੈਸੇ ਦੇਣ ਦਾ ਦਬਾਅ ਬਣਾ ਰਿਹਾ ਹੈ, ਨਹੀਂ ਤਾਂ ਜਾਨ ਤੋ ਮਾਰਨ ਦੀ ਧਮਕੀ ਦੇ ਰਿਹਾ ਹੈ। ਇਸ ਸਾਰੇ ਮਾਮਲੇ ਦੀ ਪ੍ਰਾਪਰਟੀ ਡੀਲਰ ਨੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ।

