
ਮਾਨਸਾ ਪੁਲਿਸ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਐ। ਇਸੇ ਨੂੰ ਲੈ ਕੇ ਪੁਲਿਸ ਨੇ ਸ਼ਹਿਰ ਅੰਦਰ ਫਲੈਗ ਮਾਰਚ ਕੱਢ ਕੇ ਸ਼ਰਾਰਤੀਆਂ ਨੂੰ ਸਖਤ ਸੁਨੇਹਾ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਭਗੀਰਥ ਸਿੰਘ ਮੀਨਾ ਨੇ ਕਿਹਾ ਕਿ ਚੋਣਾਂ ਦੌਰਾਨ ਸ਼ਰਾਬ ਜਾਂ ਪੈਸਾ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸ਼ਤੈਦ ਐ ਅਤੇ ਚੋਣ ਬਿਨਾਂ ਡਰ-ਭੈਅ ਦੇ ਨੇਪਰੇ ਚਾੜਣਾ ਯਕੀਨੀ ਬਣਾਇਆ ਜਾਵੇਗਾ।

