
ਅੰਮ੍ਰਿਤਸਰ ਪੁਲਿਸ ਨੇ ਔਰਤ ਕੋਲੋਂ ਚੈਨੀ ਖੋਹਣ ਦਾ ਮਾਮਲਾ ਸੁਲਝਾ ਲਿਆ ਐ। ਪੁਲਿਸ ਨੇ ਘਟਨਾ ਵਿਚ ਸ਼ਾਮਲ ਮੁਲਜਮਾ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ ਘਟਨਾ ਸਮੇਂ ਵਰਤੀ ਐਕਟਿਵਾ ਸਕੂਟਰ ਵੀ ਬਰਾਮਦ ਕਰ ਲਿਆ ਐ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਮੁਲਜਮ ਨੂੰ ਟਰੇਸ ਕਰ ਕੇ ਗ੍ਰਿਫਤਾਰ ਕਰ ਲਿਆ ਐ। ਫੜੇ ਗਏ ਮੁਲਜਮ ਤੇ ਪਹਿਲਾਂ ਵੀ ਝਪਟਮਾਰੀ ਦੇ ਮਾਮਲੇ ਦਰਜ ਹਨ।
ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਸ਼ਹਿਰ ਦੀ ਇੱਕ ਗਲੀ ਵਿੱਚ ਇਕ ਅਣਪਛਾਤਾ ਵਿਅਕਤੀ ਮਹਿਲਾ ਦੇ ਗਲੇ ਵਿਚੋਂ ਚੈਨੀ ਝਪਟ ਕੇ ਫਰਾਰ ਹੋ ਗਿਆ। ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਸੀ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਮੁਲਜਮ ਦੀ ਪਛਾਣ ਕੀਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਹੈਪੀ ਵਾਸੀ ਫਤਹਿਗੜ੍ਹ ਚੂੜੀਆਂ ਰੋਡ ਵਜੋਂ ਹੋਈ ਐ। ਮੁਲਜਮ ਤੇ ਪਹਿਲਾਂ ਵੀ ਝਪਟਮਾਰੀ ਦੇ ਮਾਮਲੇ ਦਰਜ ਹਨ। ਪੁਲਿਸ ਨੇ ਦੋਸ਼ੀਆਂ ਤੋਂ ਸੋਨੇ ਦੀ ਚੈਨ ਅਤੇ ਵਾਰਦਾਤ ਵਿੱਚ ਵਰਤੀ ਗਈ ਐਕਟੀਵਾ ਵੀ ਬਰਾਮਦ ਕਰ ਲਈ ਹੈ।

