ਫਗਵਾੜਾ ਨੇੜੇ ਹਾਦਸੇ ’ਚ ਇਕ ਮੌਤ, ਦੂਜਾ ਜ਼ਖ਼ਮੀ; ਨਹਿਰ ’ਚ ਪਲਟੀ ਰੇਤੇ ਨਾਲ ਭਰੀ ਟਰਾਲੀ

0
22

ਫਗਵਾਲਾ ਦੇ ਪਿੰਡ ਪਾਸਟਾ ਨੇੜੇ ਨਹਿਰ ਵਿਚ ਰੇਤੇ ਦੀ ਭਰੀ ਟਰਾਲੀ ਪਲਟਣ ਨਾਲ ਇਕ ਜਣੇ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਇਕ ਜਣੇ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਜਸਵੰਤ ਅਤੇ ਜ਼ਖਮੀ ਦੀ ਪਛਾਣ ਰਾਮ ਚੰਦਰ ਵਜੋਂ ਹੋਈ ਐ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜਾਨੋਹਾ ਚੌਕੀ ਇੰਚਾਰਜ ਏਐਸਆਈ ਕੌਸ਼ਲ ਚੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਧਾਇਕ ਡਾ. ਈਸ਼ਾਨ ਦਾ ਫੋਨ ਆਇਆ ਸੀ ਕਿ ਪਾਸਤਾ ਨਹਿਰ ਵਿੱਚ ਰੇਤ ਨਾਲ ਭਰੀ ਇੱਕ ਟਰੈਕਟਰ ਟਰਾਲੀ ਪਲਟ ਗਈ ਹੈ। ਚੌਕੀ ਇੰਚਾਰਜ ਏਐਸਆਈ ਕੌਸ਼ਲ ਚੰਦਰ ਆਪਣੀ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਬਿਨਾਂ ਕਿਸੇ ਦੇਰੀ ਦੇ ਜ਼ਖਮੀਆਂ ਨੂੰ ਆਪਣੀ ਗੱਡੀ ਵਿੱਚ ਫਗਵਾੜਾ ਦੇ ਸਿਵਲ ਹਸਪਤਾਲ ਪਹੁੰਚਾਇਆ ਜਸਵੰਤ  ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਰਾਮਚੰਦਰ ਨੂੰ ਗੰਭੀਰ ਹਾਲਤ ਨੂੰ ਦੇਖਦਿਆਂ ਰੈਫਰ ਕਰ ਦਿੱਤਾ ਗਿਆ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here