ਨਾਭਾ ਜੇਲ੍ਹ ’ਚੋਂ ਬਾਹਰ ਆਇਆ ਗੁਰਪ੍ਰੀਤ ਸੇਖੋਂ; ਅਦਾਲਤ ਦੇ ਹੁਕਮਾਂ ਤਹਿਤ ਹੋਈ ਰਿਹਾਈ

0
13

 

ਫਿਰੋਜ਼ਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਲੜ ਚੋਣ ਰਹੇ ਉਮੀਦਵਾਰ ਮਨਦੀਪ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਸੇਖੋਂ ਨੂੰ ਨਾਭਾ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ ਐ। ਉਨ੍ਹਾਂ ਨੂੰ ਪਿਛਲੇ ਦਿਨੀਂ ਪੁਲਿਸ ਵਲੋਂ ਹਿਰਾਸਤ ਵਿਚ ਲਿਆ ਗਿਆ ਸੀ, ਜਿਸ ਨੂੰ ਪਰਿਵਾਰ ਨੇ ਅਦਾਲਤ ਵਿਚ ਚੁਨੌਤੀ ਦਿੱਤੀ ਸੀ। ਅਦਾਲਤ ਦੇ ਹੁਕਮਾਂ ਤੋਂ ਬਾਅਦ ਅੱਜ ਗੁਰਪ੍ਰੀਤ ਸੇਖੋਂ ਨੂੰ ਨਾਭਾ ਵਿਚੋਂ ਰਿਹਾਅ ਕਰ ਦਿੱਤਾ ਗਿਆ ਐ। ਗੁਰਪ੍ਰੀਤ ਸਿੰਘ ਸੇਖੋਂ ਨੇ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਵਕੀਲਾਂ ਦਾ ਧੰਨਵਾਦ ਕੀਤਾ ਐ।

ਦੱਸਣਯੋਗ ਐ ਕਿ ਮਾਣਯੋਗ ਅਦਾਲਤ ਵਲੋਂ ਪਿਛਲੀ ਦੇਰ ਸ਼ਾਮ ਨਵੀਂ ਜ਼ਿਲ੍ਹਾ ਜੇਲ ਨਾਭਾ ਭੇਜ ਦਿੱਤਾ ਗਿਆ ਸੀ। ਜੇਲ ਵਿਚ ਬੰਦ ਗੁਰਪ੍ਰੀਤ ਸਿੰਘ ਸੇਖੋਂ ਨੂੰ ਮਾਨਯੋਗ ਕੋਰਟ ਦੇ ਹੁਕਮਾਂ ਤਹਿਤ ਅੱਜ ਕਰੀਬ ਸਵਾ ਵਾਰਾਂ ਵਜੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਜੇਲ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ, ਕਿਉਂ ਜੋ ਉਹ ਮੁੱਖ ਧਾਰਾ ’ਚ ਸ਼ਾਮਿਲ ਹੋ ਕੇ ਲੋਕ ਸੇਵਾ ਕਰਨਾ ਚਾਹੁੰਦੇ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਟੀਮ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦਾ ਧੰਨਵਾਦ ਕਰਦੇ ਹੋਏ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਜੋ ਸ਼੍ਰੋਮਣੀ ਅਕਾਲੀ ਦਲ ਵਲੋਂ ਮੇਰੇ ਕੇਸ ਵਿਚ ਪੈਰਵਾਈ ਕੀਤੀ ਗਈ ਹੈ, ਉਹ ਬਹੁਤ ਹੀ ਸ਼ਲਾਗਾਯੋਗ ਹੈ, ਇਸ ਕਰਕੇ ਉਹ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦਾ ਧੰਨਵਾਦ ਕਰਦੇ ਹਨ।

LEAVE A REPLY

Please enter your comment!
Please enter your name here