
ਗੁਰਦਾਸਪੁਰ ਦੇ ਸਰਹੱਦੀ ਪਿੰਡ ਰਾਏਚੱਕ ਨਾਲ ਸਬੰਧਤ ਇਕ ਨੌਜਵਾਨ ਦੀ ਵਿਦੇਸ਼ੀ ਧਰਤੀ ਪੁਰਤਗਾਲ ਵਿਚ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਐ। ਮ੍ਰਿਤਕ ਦੀ ਪਛਾਣ 22 ਸਾਲਾ ਜੁਗਰਾਜ ਸਿੰਘ ਵਜੋਂ ਹੋਈ ਐ, ਜੋ ਤਿੰਨ ਸਾਲ ਪਹਿਲਾਂ ਰੋਜੀ ਰੋਟੀ ਦੀ ਭਾਲ ਵਿਚ ਪੁਰਤਗਾਲ ਗਿਆ ਸੀ ਜਿੱਥੇ ਬੀਤੇ ਦਿਨ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਮ੍ਰਿਤਕ ਦੇਹ ਵਾਪਸ ਲਿਆਉਣ ਵਿਚ ਮਦਦ ਅਪੀਲ ਕੀਤੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੂੰ ਦੱਸਿਆ ਕਿ ਮ੍ਰਿਤਕ ਜੁਗਰਾਜ ਸਿੰਘ ਤਕਰੀਬਨ 3 ਪਹਿਲਾਂ ਹੀ ਰੋਜੀ ਰੋਟੀ ਕਮਾਉਣ ਲਈ ਪੁਰਤਗਾਲ ਗਿਆ ਹੋਇਆ ਸੀ, ਜਿੱਥੇ ਬੀਤੀ 10 ਦਸੰਬਰ ਨੂੰ ਸੜਕ ਹਾਦਸੇ ਦੌਰਾਨ ਉਸਦੀ ਮੌਤ ਹੋ ਗਈ ਹੈ। ਪਰਿਵਾਰਿਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦੀ ਜਾਵੇ ਤਾਂ ਜੋ ਸਮਾਜਿਕ ਰੀਤੀ ਰਿਵਾਜਾਂ ਅਨੁਸਾਰ ਮਿ੍ਤਕ ਜੁਗਰਾਜ ਸਿੰਘ ਦੇ ਅੰਤਿਮ ਸੰਸਕਾਰ ਕੀਤਾ ਜਾ ਸਕੇ।

