ਜਲੰਧਰ ਦੀ ਬਸਤੀ ਦਾਨਿਸ਼ਮੰਦਾ ’ਚ ਨੌਜਵਾਨ ਦਾ ਕਤਲ; ਸਾਬਕਾ ਵਿਧਾਇਕ ਅੰਗੁਰਾਲ ਦੇ ਭਤੀਜਾ ਹਨ ਮ੍ਰਿਤਕ; ਸਾਬਕਾ ਵਿਧਾਇਕ ਨੇ ਕੀਤੀ ਨਿੰਦਾ

0
12

ਜਲੰਧਰ ਦੇ ਬਸਤੀ ਦਾਨਿਸ਼ਮੰਦਾ ਇਲਾਕੇ ਅੰਦਰ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਦੀ ਖਬਰ ਐ। ਮ੍ਰਿਤਕ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦਾ ਭਤੀਜਾ ਦੱਸਿਆ ਜਾ ਰਿਹਾ ਐ। ਘਟਨਾ ਤੋਂ ਬਾਅਦ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਐ। ਮ੍ਰਿਤਕ ਦੀ ਪਛਾਣ 17 ਸਾਲਾ ਵਿਕਾਸ ਅੰਗੁਰਾਲ ਵਜੋਂ ਹੋਈ ਐ। ਸਾਬਕਾ ਵਿਧਾਇਕ ਅੰਗੁਰਾਲ ਦੇ ਦੱਸਣ ਮੁਤਾਬਕ ਮ੍ਰਿਤਕ ਨਸ਼ਿਆਂ ਖਿਲਾਫ ਆਵਾਜ਼ ਚੁੱਕਦਾ ਸੀ, ਜਿਸ ਦੇ ਚਲਦਿਆਂ ਇਹ ਘਟਨਾ ਵਾਪਰੀ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।

ਘਟਨਾ ਬਸਤੀ ਦਾਨਿਸ਼ਮੰਦਾ ਵਿੱਚ ਦੁਰਗਾ ਦੇ ਖੂਹ ਨੇੜੇ ਦੀ ਐ। ਇੱਥੇ ਕੁੱਝ ਨੌਜਵਾਨਾਂ ਨੇ ਵਿਕਾਸ ਅੰਗੁਰਾਲ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਜੋਸ਼ੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਰਿਪੋਰਟਾਂ ਅਨੁਸਾਰ, ਵਿਕਾਸ ਦਾ ਆਪਣੀ ਗਲੀ ਵਿੱਚ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ। ਅੱਜ ਮੁਲਜ਼ਮਾਂ ਨੇ ਨੌਜਵਾਨਾਂ ਨੂੰ ਘੇਰ ਲਿਆ ਅਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਜਿਵੇਂ ਹੀ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਮਿਲੀ, ਉਹ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜੋਸ਼ੀ ਹਸਪਤਾਲ ਪਹੁੰਚੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਵਿਕਾਸ ਆਪਣੇ ਪਰਿਵਾਰ ਵਿੱਚ ਸਭ ਤੋਂ ਵੱਡਾ ਸੀ ਅਤੇ ਪਰਿਵਾਰ ਸਦਮੇ ਵਿੱਚ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਘਟਨਾਵਾਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹਲਕੇ ਲਈ ਨਸ਼ਿਆਂ ਵਿਰੁੱਧ ਲੜਾਈ ਲੜੀ ਹੈ ਪਰ ਅੱਜ ਇਸੇ ਲੜਾਈ ਨੇ ਉਨ੍ਹਾਂ ਦੇ ਪਰਿਵਾਰ ਵਿੱਚੋਂ ਇੱਕ ਪਰਿਵਾਰਕ ਮੈਂਬਰ ਨੂੰ ਖੋਹ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਲਈ ਲੜਦੇ ਰਹੇ, ਪਰ ਅੱਜ ਉਨ੍ਹਾਂ ਦੇ ਆਪਣੇ ਪਰਿਵਾਰ ਦਾ ਚਿਰਾਗ ਬੁਝ ਗਿਆ ਐ। ਪੁਲਿਸ ਮੁਲਜ਼ਮਾਂ ਦੀ ਭਾਲ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ ਅਤੇ ਇਲਾਕੇ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here