ਜੰਡਿਆਲਾ ਗੁਰੂ ਪਹੁੰਚੇ ਮੰਤਰੀ ਅਮਨ ਅਰੋੜਾ; ਚੋਣ ਰੈਲੀ ਨੂੰ ਕੀਤਾ ਸੰਬੋਧਨ; ਲੋਕਾਂ ਦਾ ਭਰਵਾਂ ਸਮਰਥਨ ਮਿਲਣ ਦਾ ਦਾਅਵਾ

0
15

 

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਅੱਜ ਜੰਡਿਆਲਾ ਗੁਰੂ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਦਾਣਾ ਮੰਡੀ ਵਿਖੇ ਪਾਰਟੀ ਵੱਲੋਂ ਕੱਢੀ ਰੈਲੀ ਵਿੱਚ ਸ਼ਿਰਕਤ ਕੀਤੀ। ਰੈਲੀ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਅੰਦਰ ਪਾਰਟੀ ਉਮੀਦਵਾਰਾਂ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਐ। ਕੁੱਝ ਸਕੂਲਾਂ ਅੰਦਰ ਛੁੱਟੀ ਦੀਆਂ ਖਬਰਾਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਵਚਨਬੱਧ ਐ, ਇਸ ਲਈ ਮਾਪਿਆਂ ਤੇ ਵਿਦਿਆਰਥੀਆਂ ਨੂੰ ਡਰਨ ਦੀ ਲੋੜ ਨਹੀਂ ਐ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਕਿਸੇ ਵੀ ਹਾਲਾਤ ਵਿੱਚ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇਣ ਵਾਲੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਨੇ ਰਾਜ ਦੇ ਕੁਝ ਸਕੂਲਾਂ ਵਿੱਚ ਐਲਾਨੀਆਂ ਗਈਆਂ ਛੁੱਟੀਆਂ ਬਾਰੇ ਵੀ ਸਪੱਸ਼ਟ ਕੀਤਾ। ਅਰੋੜਾ ਨੇ ਕਿਹਾ ਕਿ ਕੁਝ ਜ਼ਿਲ੍ਹਾ ਪ੍ਰਸ਼ਾਸਨਾਂ ਨੇ ਇਹ ਫੈਸਲਾ ਸਿਰਫ਼ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਕਿਸੇ ਵੀ ਗਲਤਫਹਿਮੀ ਜਾਂ ਬੇਲੋੜੇ ਡਰ ਤੋਂ ਬਚਣ ਲਈ ਸਾਵਧਾਨੀ ਵਜੋਂ ਲਿਆ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮੇਰੇ ਕੋਲ ਇਸ ਮਾਮਲੇ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ ਕਿਉਂਕਿ ਮੈਂ ਰਸਤੇ ਵਿੱਚ ਸੀ, ਪਰ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਐਲਾਨ ਸਿਰਫ਼ ਸੁਰੱਖਿਆ ਦੇ ਨਜ਼ਰੀਏ ਤੋਂ ਕੀਤਾ ਗਿਆ ਸੀ।

ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਕਿਸੇ ਵੀ ਤੱਤ ਨੂੰ ਨਹੀਂ ਬਖਸ਼ੇਗੀ ਅਤੇ ਅਜਿਹੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰੇਗੀ। ਰੈਲੀ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕ ਮੌਜੂਦ ਸਨ। ਪਾਰਟੀ 14 ਦਸੰਬਰ ਨੂੰ ਹੋਣ ਵਾਲੀਆਂ ਬਲਾਕ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਸਾਰੇ ਯਤਨ ਕਰ ਰਹੀ ਹੈ।

LEAVE A REPLY

Please enter your comment!
Please enter your name here