ਨਾਭਾ ’ਚ ਕਿਸਾਨਾਂ ਵੱਲੋਂ ਵਿਧਾਇਕ ਦੇਵ ਮਾਨ ਦਾ ਵਿਰੋਧ; ਪਿੰਡ ਕਕਰਾਲਾ ’ਚ ਚੋਣ ਪ੍ਰਚਾਰ ਲਈ ਆਏ ਸੀ ਵਿਧਾਇਕ; ਟਰਾਲੀ ਚੋਰੀ ਮਾਮਲੇ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

0
12

 

ਨਾਭਾ ਦੇ ਪਿੰਡ ਕਕਰਾਲਾ ਵਿਖੇ ਅੱਜ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਇੱਥੇ ਪਹੁੰਚੇ ਹਲਕਾ ਵਿਧਾਇਕ ਦੇਵ ਮਾਨ ਦਾ ਕਿਸਾਨਾਂ ਨੇ ਜ਼ਬਰਦਸਤ ਵਿਰੋਧ ਕੀਤਾ। ਵਿਧਾਇਕ ਵਿਰੋਧ ਨਾਅਰੇਬਾਜ਼ੀ ਕਰ ਰਹੇ ਕਿਸਾਨਾਂ ਦਾ ਕਹਿਣਾ ਸੀ ਨਗਲ ਕੌਂਸਲ ਪ੍ਰਧਾਨ ਸੁਜਾਤਾ ਚਾਵਲਾ ਤੇ ਉਸ ਦੇ ਪਤੀ ਪੰਕਜ ਪੱਪੂ ਖਿਲਾਫ ਟਰਾਲੀ ਚੋਰੀ ਮਾਮਲੇ ਬਾਰੇ ਸਾਰੇ ਸਬੂਤ ਪ੍ਰਸ਼ਾਸਨ ਨੂੰ ਸੌਂਪੇ ਸਨ ਪਰ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਹੁਣ ਵਿਧਾਇਕ ਇੱਥੇ ਵੋਟਾਂ ਦੇ ਸਿਲਸਿਲੇ ਵਿਚ ਆਏ ਹਨ, ਜਿਸ ਦਾ ਵਿਰੋਧ ਕਰ ਰਹੇ ਹਨ।

ਕਿਸਾਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਧਰਨਾ ਚੁੱਕਣ ਦਾ ਕੋਈ ਗਿਲਾ ਨਹੀਂ ਐ ਪਰ ਸਰਕਾਰ ਨੇ ਸਾਡੀਆਂ ਲੱਖਾਂ ਰੁਪਏ ਦੀਆਂ ਟਰਾਲੀਆਂ ਤੇ ਹੋਰ ਸਾਮਾਨ ਖੁਰਦ ਬੁਰਦ ਕਰ ਦਿੱਤਾ ਐ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਾਭਾ ਨਗਰ ਕੌਂਸਲ ਪ੍ਰਧਾਨ ਸੁਜਾਤਾ ਚਾਵਲਾ ਤੇ ਉਸ ਦੇ ਪਤੀ ਖਿਲਾਫ ਟਰਾਲੀ ਚੋਰੀ ਦੇ ਪੁਖਤਾ ਸਬੂਤ ਪ੍ਰਸ਼ਾਸਨ ਨੂੰ ਸੌਂਪੇ ਸਨ ਪਰ ਕੋਈ ਕਾਰਵਾਈ ਨਹੀਂ ਹੋਈ।

ਉਨ੍ਵਾਂ ਕਿਹਾ ਕਿ ਹਲਕਾ ਵਿਧਾਇਕ ਦੇ ਕੌਂਸਲ ਪ੍ਰਧਾਨ ਖਿਲਾਫ ਇਕ ਵੀ ਬਿਆਨ ਨਹੀਂ ਆਇਆ, ਜਿਸ ਕਾਰਨ ਉਹ ਵਿਧਾਇਕ ਤੋਂ ਆਪਣੇ ਸਵਾਲ ਪੁੱਛਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਨੂੰ ਪਿੰਡਾਂ ਵਿਚ ਆ ਕੇ ਵੋਟਾਂ ਮੰਗਣ ਦਾ ਹੱਕ ਐ ਅਤੇ ਅਸੀਂ ਇਸ ਦਾ ਵਿਰੋਧ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਅਸੀਂ ਸਿਰਫ ਆਪਣੇ ਸਵਾਲਾਂ ਦੇ ਜਵਾਬ ਮੰਗ ਰਹੇ ਹਾਂ।

LEAVE A REPLY

Please enter your comment!
Please enter your name here