ਬਠਿੰਡਾ ਅਦਾਲਤ ’ਚ ਕੰਗਨਾ ਮਾਮਲੇ ਦੀ ਸੁਣਵਾਈ; ਵਕੀਲ ਰਾਹੀਂ ਦਿੱਤੀ ਹਾਜ਼ਰੀ ਤੋਂ ਛੋਟ ਦੀ ਅਰਜ਼ੀ; 5 ਜਨਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

0
12

ਬਠਿੰਡਾ ਅਦਾਲਤ ਵਿਚ ਅੱਜ ਬਾਲੀਵੁੱਡ ਅਦਾਕਾਰਾ ਤੇ ਸਾਂਸਦ ਕੰਗਨਾ ਰਣੌਤ ਖਿਲਾਫ਼ ਮਾਣਹਾਨੀ ਮਾਮਲੇ ਦੀ ਸੁਣਵਾਈ ਹੋਈ। ਅਦਾਲਤ ਨੇ ਮਾਮਲੇ ਦੀ ਅਗਲੀ ਤਰੀਕ 5 ਜਨਵਰੀ ਤੈਅ ਕੀਤੀ ਐ। ਕੰਗਨਾ ਰਣੌਤ ਨੇ ਆਪਣੇ ਵਕੀਲ ਰਾਹੀਂ ਅਦਾਲਤ ਵਿਚ ਅਰਜ਼ੀ ਦਾਇਰ ਕਰ ਕੇ ਹਾਜ਼ਰੀ ਤੋਂ ਛੋਟ ਮੰਗੀ ਐ, ਜਿਸ ਤੇ ਅਦਾਲਤ ਫਿਲਹਾਲ ਕੋਈ ਫੈਸਲਾ ਨਹੀਂ ਦਿੱਤਾ। ਦੱਸਣਯੋਗ ਐ ਕਿ ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਦੌਰਾਨ ਬੇਬੇ ਮਹਿੰਦਰ ਕੌਰ ‘ਤੇ ਵਿਵਾਦਿਤ ਟਿੱਪਣੀ ਕੀਤੀ ਸੀ, ਜਿਸ ਦੇ ਚਲਦਿਆਂ ਉਸ ਨੂੰ ਮਾਨਹਾਣੀ ਕੇਸ ਦਾ ਸਾਮ੍ਹਣਾ ਕਰਨਾ ਪੈ ਰਿਹਾ ਐ।

ਇਸ ਤੋਂ 4 ਦਸੰਬਰ ਨੂੰ ਇਸ ਮਾਮਲੇ ਵਿੱਚ ਦੋ ਲੋਕਾਂ ਨੇ ਗਵਾਹੀ ਦਿੱਤੀ ਸੀ। ਬੀਬੀ ਮਹਿੰਦਰ ਕੌਰ ਦਾ ਕਹਿਣਾ ਸੀ ਕਿ  ਉਹ ਪਿਛਲੇ ਚਾਰ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਹੈ ਅਤੇ ਕੰਗਨਾ ਨੂੰ ਮੁਆਫ਼ ਨਹੀਂ ਕਰੇਗੀ। ਦੱਸਣਯੋਗ ਐ ਕਿ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਵਿਚ ਚੱਲ ਰਹੇ ਮੋਰਚੇ ਵਿਚ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ ਬੇਬੇ ਮਹਿੰਦਰ ਕੌਰ ਸ਼ਾਮਲ ਹੋਈ ਸੀ।

ਕੰਗਨਾ ਰਾਣੌਤ ਨੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਪਾਈ ਪੋਸਟ ਵਿਚ ਦਾਅਵਾ ਕੀਤਾ ਸੀ  ਅਜਿਹੀਆਂ ਔਰਤਾਂ ਵਿਰੋਧ ਪ੍ਰਦਰਸ਼ਨਾਂ ਲਈ 100-100 ਰੁਪਏ ਲੈ ਕੇ ਆਉਂਦੀਆਂ ਹਨ। ਇਸੇ ਨੂੰ ਲੈ ਕੇ ਬੀਬੀ ਮਹਿੰਦਰ ਕੌਰ ਨੇ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਸੀ। ਕੰਗਨਾ ਰਣੌਤ ਨੇ ਹਾਲ ਹੀ ਵਿੱਚ ਮਾਮਲੇ ਨੂੰ ਹੱਲ ਕਰਨ ਲਈ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਸੀ ਜਿਸ ਨੂੰ ਉਚ ਅਦਾਲਤ ਨੇ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਉਸ ਨੂੰ ਬਠਿੰਡਾ ਅਦਾਲਤ ਨੇ ਅੱਜ ਦੁਬਾਰਾ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ।

LEAVE A REPLY

Please enter your comment!
Please enter your name here