ਪੰਜਾਬ ਚੰਡੀਗੜ੍ਹ ਵਿਖੇ ਆਪ ਦੀ ਪ੍ਰੈੱਸ ਕਾਨਫਰੰਸ; ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸ਼ਾਂਤਮਈ ਕਰਵਾਉਣ ਦਾ ਦਾਅਵਾ; ਬੀਤੇ ਦੀਆਂ ਘਟਨਾਵਾਂ ਦਾ ਦਿੱਤਾ ਬਿਊਰਾ By admin - December 15, 2025 0 16 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬੀਤੇ ਦਿਨ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਆਪਣੀ ਸਰਕਾਰ ਦੀ ਪਿੱਠ ਥਪਥਪਾਈ ਐ। ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਨਿਰਪੱਖ ਤੇ ਸ਼ਾਂਤਮਈ ਚੋਣਾਂ ਕਰਵਾ ਕੇ ਇਤਿਹਾਸ ਸਿਰਜਿਆ ਐ ਜਦਕਿ ਪਹਿਲੀਆਂ ਸਰਕਾਰਾਂ ਸਮੇਂ ਬੂਥ ਕੈਪਚਰ ਸਮੇਤ ਸ਼ਰੇਆਮ ਗੁੰਡਗਰਦੀ ਹੁੰਦੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਕਿਸੇ ਵੀ ਚੋਣਾਂ ਵਿਚ ਗੜਬੜੀ ਜਾਂ ਧੱਕੇ ਦੀ ਸ਼ਿਕਾਇਤ ਨਹੀਂ ਆਈ। ਉਨ੍ਹਾਂ ਪਿਛਲੀਆਂ ਸਰਕਾਰਾਂ ਸਮੇਂ ਚੋਣਾਂ ਦੌਰਾਨ ਵਾਪਰਨ ਵਾਲੀਆਂ ਘਟਨਾਵਾਂ ਦਾ ਬਿਊਰਾ ਵੀ ਸਾਂਝਾ ਕੀਤਾ।