ਫਿਰੋਜ਼ਪੁਰ ਸਿਵਲ ਹਸਪਤਾਲ ਅੰਦਰ ਗੁੰਡਾਗਰਦੀ; ਲੜਾਈ ਦੌਰਾਨ ਜ਼ਖਮੀ ’ਤੇ ਕੀਤਾ ਹਮਲਾ; ਚੱਲੇ ਇੱਟਾਂ-ਰੌੜੇ, ਸਟਾਫ ਨੇ ਮੁਸ਼ਕਲ ਨਾਲ ਬਚਾਈ ਜਾਨ

0
13

ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਕੁੱਝ ਲੋਕਾਂ ਨੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ। ਹਮਲੇ ਦੀ ਵਜ੍ਹਾ ਦੋ ਧਿਰਾਂ ਵਿਚਾਲੇ ਪਹਿਲਾਂ ਹੋਈ ਲੜਾਈ ਦੱਸੀ ਜਾ ਰਹੀ ਐ। ਜਾਣਕਾਰੀ ਅਨੁਸਾਰ ਲੜਾਈ ਤੋਂ ਬਾਦ ਇਕ ਧਿਰ ਹਸਪਤਾਲ ਅੰਦਰ ਦਾਖਲ ਹੋਣ ਆਈ ਸੀ, ਜਿੱਥੇ ਦੂਜੀ ਧਿਰ ਵੀ ਪਹੁੰਚ ਗਈ ਅਤੇ ਦੋਵੇਂ ਧਿਰਾਂ ਨੇ ਇਕ ਦੂਜੇ ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ। ਮੁਲਜਮਾਂ ਨੇ ਹਸਪਤਾਲ ਦੇ ਬੂਹੇ ਬਾਰੀਆਂ ਨੇ ਵੀ ਨੁਕਸਾਨ ਪਹੁੰਚਾਇਆ। ਇਸੇ ਦੌਰਾਨ ਸਟਾਫ ਨੇ ਭੱਜ ਕੇ ਜਾਨ ਬਚਾਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।

LEAVE A REPLY

Please enter your comment!
Please enter your name here