
ਸ਼੍ਰੋਮਣੀ ਅਕਾਲੀ ਦਲ ਨੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ ਨੂੰ ਲੈ ਕੇ ਸਰਕਾਰ ਵੱਲ ਨਿਸ਼ਾਨਾ ਸੇਧਿਆ ਐ। ਪਾਰਟੀ ਦੇ ਸੀਨੀਅਰ ਬੁਲਾਰਾ ਅਰਸ਼ਦੀਪ ਕਲੇਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਚੰਡੀਗੜ੍ਹ ਨੇੜਲੇ ਇਲਾਕੇ ਅੰਦਰ ਜਿਸ ਤਰ੍ਹਾਂ ਕਬੱਡੀ ਖਿਡਾਰੀ ਨੂੰ ਗੋਲੀਆਂ ਨਾਲ ਮੌਤ ਦੇ ਘਾਟ ਉਤਾਰਿਆ ਗਿਆ ਐ, ਉਸ ਤੋਂ ਪੰਜਾਬ ਦੇ ਹਾਲਤ ਜੱਗ ਜਾਹਰ ਹੋ ਗਏ ਨੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਿਛਲੇ ਤਿੰਨ ਸਾਲਾਂ ਤੋਂ ਕਤਲੋਗਾਰਤ ਦਾ ਦੌਰ ਜਾਰੀ ਐ ਪਰ ਸਰਕਾਰ ਇਸ ਪਾਸੇ ਧਿਆਨ ਦੇਣ ਦੀ ਥਾਂ ਥਾਂ ਪੁਲਿਸ ਨੂੰ ਕੇਵਲ ਚੋਣਾਂ ਜਿੱਤਣ ਲਈ ਹੀ ਵਰਤ ਰਹੀ ਐ।

