Uncategorized ਫਰੀਦਕੋਟ ’ਚ ਸੜਕ ਹਾਦਸੇ ’ਚ ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ/ ਅਣਪਛਾਤੇ ਵਾਹਨ ਨੇ ਮੋਟਰ ਸਾਈਕਲ ਨੂੰ ਮਾਰੀ ਟੱਕਰ/ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅਗਲੀ ਕਾਰਵਾਈ ਕੀਤੀ ਸ਼ੁਰੂ By admin - May 13, 2025 0 6 Facebook Twitter Pinterest WhatsApp ਫਰੀਦਕੋਟ ਵਿਚ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ਤੇ ਪੁਹੰਚੀ ਥਾਣਾ ਸਦਰ ਦੀ ਪੁਲਿਸ ਜਾਂਚ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਰਜੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਟਹਿਣਾ ਦੇ ਕੋਲ ਇੱਕ ਤੇਜ਼ ਰਫਤਾਰ ਵਾਹਨ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ ਜਿਸ ਦੇ ਚਲਦੇ ਇੱਕ ਜਣੇ ਦੀ ਮੌਤ ਹੋ ਗਈ ਜਦਕਿ ਦੂਸਰਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਐ। ਜ਼ਖਮੀ ਦੇ ਬਿਆਨ ਦੇਣ ਦੀ ਹਾਲਤ ਵਿਚ ਨਾ ਹੋਣ ਕਾਰਨ ਪੀੜਤਾਂ ਦੀ ਪਹਿਚਾਣ ਨਹੀਂ ਹੋ ਸਕੀ। ਪੁਲਿਸ ਵੱਲੋਂ ਜ਼ਖਮੀ ਨੌਜਵਾਨ ਦੇ ਵਾਰਿਸਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ। ਘਟਨਾ ਤੋਂ ਬਾਅਦ ਅਣਪਛਾਤਾ ਵਾਹਨ ਮੌਕੇ ਤੇ ਫਰਾਰ ਹੋ ਗਿਆ। ਪੁਲਿਸ ਨੇ ਫਰਾਰ ਵਾਹਨ ਨੂੰ ਟਰੇਸ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਐ।