ਤਾਰਨ ਤਾਰਨ ਦੇ ਭਿੱਖੀਵਿੰਡ ’ਚ ਦੁਕਾਨ ਨੂੰ ਅੱਗ; ਲੱਖਾਂ ਦਾ ਸਾਮਾਨ ਸੜ ਕੇ ਸੁਆਹ

0
11

 

ਤਰਨ ਤਾਰਨ ਦੇ ਹਲਕਾ ਖੇਮਕਰਨ ਅਧੀਨ ਆਉਂਦੇ ਭਿੱਖੀਵਿੰਡ ਵਿਖੇ ਇਕ ਦੁਕਾਨ ਨੂੰ ਭਿਆਨਕ ਅੱਗ ਲੱਗਣ ਦੀ ਖਬਰ ਐ। ਧਵਨ ਹਾਰਡਵੇਅਰ ਸਟੋਰ ਨਾਮ ਦੇ ਦੁਕਾਨ ਅੰਦਰ ਲੱਗੀ ਅੱਗ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਸਥਾਨਕ ਥਾਣੇ ਦੀ ਪੁਲਿਸ ਨੇ ਲੋਕਾਂ ਦੇ ਸਹਿਯੋਗ ਨਾਲ ਅੱਗ ਤੇ ਕਾਬੂ ਪਾਇਆ। ਲੋਕਾਂ ਨੇ ਪ੍ਰਸ਼ਾਸਨ ਤੋਂ ਕਬਸਾ ਭਿੱਖੀਵਿੰਡ ਅੰਦਰ ਫਾਇਰ ਬ੍ਰਿਗੇਡ ਸਥਾਪਤ ਕਰਨ ਦੀ ਮੰਗ ਕੀਤੀ ਐ ਤਾਂ ਜੋ ਅਜਿਹੀਆਂ ਘਟਨਾਵਾਂ ਵੇਲੇ ਨੁਕਸਾਨ ਨੂੰ ਘਟਾਇਆ ਜਾ ਸਕੇ।

ਥਾਣਾ ਭਿੱਖੀਵਿੰਡ ਦੇ ਐਸਐਚਓ ਦੇ ਦੱਸਣ ਮੁਤਾਬਕ ਉਹ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੇ ਤਾਂ ਅੱਗ ਭਿਆਨਕ ਰੂਪ ਅਖਤਿਆਰ ਕਰ ਚੁੱਕੀ ਸੀ। ਉਨ੍ਹਾਂ ਕਿਹਾ ਕਿ ਭਿੱਖੀਵਿੰਡ ਦੇ ਲੋਕਾਂ ਵੱਲੋਂ ਬਹੁਤ ਹੀ ਵੱਡਾ ਸਹਿਯੋਗ ਕੀਤਾ ਗਿਆ ਜਿਸ ਸਦਕਾ ਅੱਗ ਤੇ ਕਾਬੂ ਪਾਇਆ ਜਾ ਸਕਿਆ ਐ। ਉੱਥੇ ਹੀ ਭਿਖੀਵਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਗਿਲਾ ਜਾਹਰ ਕਰਦਿਆਂ ਕਿਹਾ ਕਿ ਭਿੱਖੀਵਿੰਡ ਵਿੱਚ ਲਗਾਤਾਰ ਅੱਗ ਦੀਆਂ ਘਟਨਾ ਵਾਪਰ ਰਹੀਆਂ ਹਨ ਪਰ ਅਜੇ ਤੱਕ ਭਿਖੀਵਿੰਡ ਸ਼ਹਿਰ ਨੂੰ ਅੱਗ ਬੁਝਾਉਣ ਵਾਲੀ ਗੱਡੀ ਨਹੀਂ ਮਿਲੀ।

ਉਹਨਾਂ ਕਿਹਾ ਕਿ ਘਟਨਾ ਵਾਪਰਨ ਦੀ ਸੂਰਤ ਵਿਚ ਗੱਡੀ ਪੱਟੀ ਤੋਂ ਆਉਂਦੀ ਐ, ਜਿਸ ਦੇ ਚਲਦਿਆਂ ਕਾਫੀ ਸਮਾਂ ਬੀਤਣ ਬਾਅਦ ਵੀ ਫਾਇਰ ਬਿਰਗੇਡ ਦੀ ਗੱਡੀ ਮੌਕੇ ਤੇ ਨਹੀਂ ਪਹੁੰਚੀ, ਜਿਸ ਕਾਰਨ ਦੁਕਾਨਦਾਰ ਦਾ ਵੱਡਾ ਨੁਕਸਾਨ ਹੋ ਗਿਆ ਐ। ਲੋਕਾਂ ਨੇ ਕਸਬਾ ਭਿੱਖੀਵਿੰਡ ਨੂੰ ਫਾਇਰ ਬ੍ਰਿਗੇਡ ਗੱਡੀ ਮੁਹੱਈਆ ਕਰਵਾਇਆ ਦੀ ਮੰਗ ਕੀਤੀ ਐ। ਪੁਲਿਸ ਵੱਲੋਂ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here