
ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੇ ਪਹੁੰਚੇ, ਜਿੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਬੱਡੀ ਪ੍ਰਮੋਟਰ ਹੱਤਿਆ ਕਾਡ ਲਈ ਪੰਜਾਬ ਸਰਕਾਰ ਤੇ ਪੁਲਿਸ ਨੂੰ ਨਿਸ਼ਾਨੇ ਤੇ ਲਿਆ। ਉਨ੍ਹਾਂ ਕਿਹਾ ਕਿ ਪਹਿਲਾਂ ਸਿੱਧੂ ਮੂਸੇਵਾਲਾ, ਫਿਰ ਸੰਦੀਪ ਨੰਗਲ ਅੰਬੀਆਂ ਅਤੇ ਹੁਣ ਰਾਣਾ ਬਲਾਚੌਰੀਆਂ ਦਾ ਕਤਲ ਹੋ ਗਿਆ ਐ। ਉਨ੍ਹਾਂ ਕਿਹਾ ਕਿ ਸਰਕਾਰ ਸਥਿਤੀ ਕੰਟੋਰਲ ਕਰਨ ਵਿਚ ਬੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਐ। ਮਨਰੇਗਾ ਦਾ ਨਾਮ ਬਦਲਣ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਇਹ ਸਕੀਮ ਬੰਦ ਕਰਨ ਦੀ ਕੋਸ਼ਿਸ਼ ਵਿਚ ਐ।
ਉਨ੍ਹਾਂ ਅੱਗੇ ਕਿਹਾ ਕਿ ਮੋਹਾਲੀ ਵਿਚ ਕਤਲ ਹੋਇਆ ਕਬੱਡੀ ਖਿਡਾਰੀ ਉਨ੍ਹਾਂ ਦਾ ਕਰੀਬੀ ਸੀ। ਚੰਨੀ ਨੇ ਕਿਹਾ ਕਿ ਉਹ ਅੱਜ ਸ਼ਾਮ ਜਾਂ ਕੱਲ੍ਹ ਸਵੇਰੇ ਕਬੱਡੀ ਖਿਡਾਰੀ ਦੇ ਘਰ ਜਾ ਕੇ ਦੁੱਖ ਪ੍ਰਗਟ ਕਰਨਗੇ। ਕੇਂਦਰ ਵੱਲੋਂ ਮਨਰੇਗਾ ਦਾ ਨਾਮ ਬਦਲਣ ਸਬੰਧੀ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਇਹ ਯੋਜਨਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸ਼ੁਰੂ ਕੀਤੀ ਸੀ ਅਤੇ ਭਾਜਪਾ ਸਰਕਾਰ ਇਸ ਯੋਜਨਾ ਨੂੰ ਬੰਦ ਕਰਨ ਦੀਆਂ ਤਿਆਰੀਆਂ ਕਰ ਰਹੀ ਐ।
ਉਨ੍ਹਾਂ ਕਿਹਾ ਕਿ ਮਨਰੇਗਾ ਵਿਚ ਕੇਂਦਰ ਸਰਕਾਰ ਮਨਰੇਗਾ ਦਾ ਬੋਝ ਸੂਬਿਆਂ ਸਿਰ ਪਾਉਣਾ ਚਾਹੁੰਦੀ ਐ, ਜਦਕਿ ਸੂਬਿਆਂ ਕੋਲ ਤਾਂ ਤਨਖਾਹਾਂ ਦੇਣ ਲਈ ਵੀ ਪੈਸੇ ਨਹੀਂ ਹਨ, ਜਿਸ ਕਾਰਨ ਉਹ 40 ਫੀਸਦੀ ਹਿੱਸਾ ਦੇਣ ਦਾ ਬੋਝ ਕਿਵੇਂ ਸਹਿ ਸਕਦੇ ਹਨ। ਚੰਨੀ ਨੇ ਕਿਹਾ ਕਿ ਭਾਜਪਾ ਸਰਕਾਰ ਨੂੰ ਮਹਾਤਮਾ ਗਾਂਧੀ ਦੇ ਨਾਮ ਬਰਦਾਸ਼ਤ ਨਹੀਂ ਕਰ ਸਕਦੀ, ਜਿਸ ਕਾਰਨ ਉਹ ਇਸ ‘ਤੇ ਵੀ ਇਤਰਾਜ਼ ਜਾਹਰ ਕਰ ਰਹੀ ਐ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਲੁੱਟਣ ‘ਤੇ ਤੁਲੀਆਂ ਹੋਈਆਂ ਹਨ।

