
ਖਜਾਨਾ ਮੰਤਰੀ ਹਰਪਾਲ ਚੀਮਾ ਨੇ ਬਲਾਕ ਸੰਮਤੀ ਦੇ ਜ਼ਿਲ੍ਹਾ ਪ੍ਰੀਸਦ ਚੋਣਾਂ ਦੇ ਨਤੀਜਿਆਂ ਤੇ ਤਸੱਲੀ ਜਾਹਰ ਕੀਤੀ ਐ। ਸੰਗਰੂਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਜ਼ਿਮਨੀ ਚੋਣਾਂ ਵਾਂਗ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਐ। ਉਨ੍ਹਾਂ ਅਮਨ ਸ਼ਾਂਤੀ ਨਾਲ ਹੋਈ ਕਾਊਂਟਿੰਗ ਲਈ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਪੁਰਾਣੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਨੂੰ ਭੁੱਲੇ ਨਹੀਂ, ਜਿਸ ਕਾਰਨ ਉਹ ਲਗਾਤਾਰ ਆਮ ਆਦਮ ਪਾਰਟੀ ਦੇ ਹੱਕ ਵਿਚ ਫਤਵਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ 90 ਫੀਸਦੀ ਤਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਹਨ, ਜਿਸ ਦੇ ਚਲਦਿਆਂ ਲੋਕਾਂ ਅੰਦਰ ਖੁਸ਼ੀ ਦਾ ਮਾਹੌਲ ਐ।

