ਅਜਨਾਲਾ ਹਲਕੇ ਅੰਦਰ ਆਪ ਦੀ ਸ਼ਾਨਦਾਰ ਜਿੱਤ/ ਵਿਧਾਇਕ ਧਾਲੀਵਾਲ ਨੇ ਜੇਤੂਆਂ ਨੂੰ ਦਿੱਤੀ ਵਧਾਈ

0
8

ਪੰਜਾਬ ਅੰਦਰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸੱਤਾਧਾਰੀ ਧਿਰ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਐ। ਗੱਲ ਜੇਕਰ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੀ ਕੀਤੀ ਜਾਵੇ ਤਾਂ ਇੱਥੇ ਵੀ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਐ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਪਾਰਟੀ ਵੱਲੋਂ ਪਿੰਡਾਂ ਅੰਦਰ ਕੀਤੇ ਵਿਕਾਸ ਦੇ ਚਲਦਿਆਂ ਹੋਈ ਐ।

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਮੇਰੇ ਹਲਕੇ ਦੇ ਲੋਕਾਂ ਨੇ ਪਾਰਟੀ ਦੇ ਮੈਨੂੰ ਅਥਾਹ ਪਿਆਰ ਦਿੱਤਾ ਐ। ਉਨ੍ਹਾਂ ਕਿਹਾ ਕਿ ਲੋਕ ਕੰਮ ਨੂੰ ਪਿਆਰ ਕਰਦੇ ਹਨ, ਜਿਸ ਦੇ ਚਲਦਿਆਂ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਚਾਰੇ ਜੋਨਾਂ ਤੇ ਕਬਜਾ ਕੀਤਾ ਐ। ਇਸੇ ਤਰ੍ਹਾਂ ਲਾਕ ਸੰਮਤੀ ਦੇ 33 ਜੋਨਾਂ ਵਿਚੋਂ 32 ਜੋਨਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਐ। ਉਨ੍ਹਾਂ ਕਿਹਾ ਕਿ 2027 ਵਿਚ ਵੀ ਪਾਰਟੀ ਇਸੇ ਤਰ੍ਹਾਂ ਜਿੱਤ ਦੇ ਝੰਡੇ ਗੱਡ ਕੇ ਮੁੜ ਸਰਕਾਰ ਬਣਾਏਗੀ।

LEAVE A REPLY

Please enter your comment!
Please enter your name here