ਪੰਜਾਬ ਲੁਧਿਆਣਾ ’ਚ ਟੌਲ ਪਲਾਜਾ ਮੁਲਾਜਮਾਂ ਦਾ ਪ੍ਰਦਰਸ਼ਨ/ ਟੋਲ ਪਲਾਜਿਆਂ ਨੂੰ ਸੈਟੇਲਾਈਟ ਨਾਲ ਜੋੜਣ ਦਾ ਵਿਰੋਧ By admin - December 20, 2025 0 14 Facebook Twitter Pinterest WhatsApp ਕੇਂਦਰ ਸਰਕਾਰ ਵੱਲੋਂ ਟੋਲ ਪਲਾਜਿਆਂ ਨੂੰ ਸੈਟੇਲਾਈਟ ਨਾਲ ਜੋੜਣ ਦੀ ਤਿਆਰੀ ਕੀਤੀ ਜਾ ਰਹੀ ਐ, ਜਿਸ ਨੂੰ ਲੈ ਕੇ ਟੋਲ ਮੁਲਜ਼ਮਾਂ ਅੰਦਰ ਰੋਸ ਪਾਇਆ ਜਾ ਰਿਹਾ ਐ। ਇਸੇ ਨੂੰ ਲੈ ਕੇ ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜਾ ਵਿਖੇ ਟੋਲ ਪਲਾਜਾ ਮੁਲਾਜਮਾਂ ਨੇ ਵੱਡਾ ਇਕੱਠ ਕਰ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਦਾ ਇਲਜਾਮ ਸੀ ਕਿ ਕੇਂਦਰ ਸਰਕਾਰ ਦੇ ਇਸ ਕਦਮ ਨਾਲ ਹਜ਼ਾਰਾ ਮੁਲਾਜਮਾਂ ਤੇ ਬੇਰੁਜ਼ਗਾਰੀ ਦੀ ਤਲਵਾਰ ਲਟਕ ਗਈ ਐ। ਉਨ੍ਹਾਂ ਕਿਹਾ ਕਿ ਕੇਂਦਰ ਦਾ ਇਹ ਫੈਸਲਾ ਲੋਕ ਵਿਰੋਧੀ ਐ, ਇਸ ਲਈ ਉਹ ਇਸ ਦਾ ਸਖਤ ਵਿਰੋਧ ਕਰਨਗੇ। ਦੱਸਣਯੋਗ ਐ ਕਿ ਬੀਤੇ ਦਿਨੀਂ ਕੇਂਦਰੀ ਰੋਡ ਅਤੇ ਟ੍ਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਲੋਕ ਸਭਾ ਵਿਚ ਟੋਲ ਬੂਥ ਲੈੱਸ ਪ੍ਰਣਾਲੀ ਲਿਆਉਣ ਸਬੰਧੀ ਬਿਆਨ ਦਿੱਤਾ ਸੀ ਜਿਸ ਦੇ ਵਿਰੋਧ ਵਿਚ ਪੰਜਾਬ ਭਰ ਦੇ ਟੋਲ ਪਲਾਜਿਆਂ ਦੇ ਕਰਮਚਾਰੀਆਂ ਨੇ ਆਪਣੇ ਪਰਿਵਾਰਾਂ ਸਮੇਤ ਰੋਸ ਪ੍ਰਦਰਸ਼ਨ ਕਰਦਿਆਂ ਲਾਡੋਵਾਲ ਟੋਲ ਪਲਾਜ਼ਾ ‘ਤੇ ਪੈਦਲ ਮਾਰਚ ਕੀਤਾ। ਇਸ ਵਿਚ ਪੰਜਾਬ ਭਰ ਤੋਂ ਆਏ ਟੋਲ ਮੁਲਾਜ਼ਮਾਂ ਨੇ ਆਪਣੀ ਰੋਜ਼ੀ ਰੋਟੀ ਬਚਾਉਣ ਲਈ ਬੈਨਰ ਤਖ਼ਤੀਆਂ ‘ਤੇ ਲਿਖ ਅਪਣੀ ਆਵਾਜ਼ ਨੂੰ ਕੇਂਦਰ ਸਰਕਾਰ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ। ਪੰਜਾਬ ਦੇ ਨੈਸ਼ਨਲ ਹਾਈਵੇਅ ਦੇ ਵੱਖ-ਵੱਖ ਟੋਲ ਪਲਾਜ਼ਾ ਤੋਂ ਆਏ ਮੁਲਾਜ਼ਮਾਂ ਨੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਪੀ.ਆਈ. ਯੂ. ਲੁਧਿਆਣਾ ਦੇ ਪ੍ਰਾਜੈਕਟ ਡਾਇਰੈਕਟਰ ਰਾਹੀਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਆਪਣੇ ਰੋਜ਼ਗਾਰ ਨੂੰ ਬਚਾਉਣ ਦੀ ਗੁਹਾਰ ਲਗਾਈ। ਇਸ ਮੌਕੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਸੀਟੂ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਬੂਥ ਲੈਸ ਪ੍ਰਣਾਲੀ ਆਉਣ ਨਾਲ ਦੇਸ਼ ਦੇ ਉਨ੍ਹਾਂ 10 ਲੱਖ ਪਰਿਵਾਰਾਂ ਦੀ ਰੋਜ਼ੀ ਰੋਟੀ ਖੁੱਸ ਜਾਵੇਗੀ ਜਿਨ੍ਹਾਂ ਦੇ ਪਰਿਵਾਰ ਦਾ ਗੁਜ਼ਾਰਾ ਇਸੇ ਕਿੱਤੇ ‘ਤੇ ਨਿਰਭਰ ਹੈ। ਉਨ੍ਹਾਂ ਕਿਹਾ ਕਿ ਇਹ ਪਾਲਿਸੀ ਕਾਰਪੋਰੇਟ ਘਰਾਣਿਆਂ ਦੇ ਪੱਖ ਪੂਰੇਗੀ ਅਤੇ ਆਮ ਲੋਕਾਂ ਦੇ ਜੇਬਾਂ ਤੇ ਸਿੱਧੇ ਤੌਰ ‘ਤੇ ਅਸਰ ਪਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਦੇਸ਼ ਦੇ ਨਾਗਰਿਕਾਂ ਲਈ ਰੋਜ਼ਗਾਰ ਦੇ ਸਾਧਨਾਂ ਦੇ ਵਸੀਲੇ ਪੈਦਾ ਕਰਨਾ, ਪਰ ਸਰਕਾਰਾਂ ਰੋਜ਼ਗਾਰ ਦੇਣ ਦੀ ਬਜਾਏ ਥੋੜੀਆਂ-ਥੋੜੀਆਂ ਉਜਰਤਾਂ ‘ਤੇ ਕਿਰਤ ਕਰਕੇ ਪਰਿਵਾਰਾਂ ਦਾ ਪਾਲਨ ਪੋਸ਼ਣ ਕਰਨ ਵਾਲੇ ਕਿਰਤੀ ਲੋਕਾਂ ਦੇ ਰੋਜ਼ਗਾਰ ਖੋਹ ਕੇ ਦੇਸ਼ ਦੇ ਖਜ਼ਾਨਾ ਭਰਨ ਵਾਲ਼ੇ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਸੌਂਪ ਰਹੀ ਹੈ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਕਿ ਦੇਸ਼ ਭਰ ਦੇ ਟੋਲ ਪਲਾਜ਼ਿਆਂ ਨੂੰ ਨਿਜਿਕਰਨ ਕਰਨ ਦੀ ਬਜਾਏ ਸਰਕਾਰ ਆਪਣੇ ਅਧੀਨ ਲਵੇ ਅਤੇ ਟੋਲ ਪਲਾਜ਼ਿਆਂ ‘ਤੇ ਸੇਵਾਵਾਂ ਨਿਭਾਅ ਰਹੇ ਕਿਰਤੀ ਲੋਕਾਂ ਨੂੰ ਸਰਕਾਰੀ ਭਰਤੀ ਕਰ ਕਾਰਪੋਰੇਟ ਲੁੱਟ ਨੂੰ ਖ਼ਤਮ ਕੀਤਾ ਜਾਵੇ। ਇਸ ਮੌਕੇ ਸੇਂਟਰਲ ਇੰਡੀਅਨ ਟਰੇਡ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਚੰਦਰ ਸ਼ੇਖਰ ਨੇ ਕੇਂਦਰ ਸਰਕਾਰ ਵੱਲੋਂ ਟੋਲ ਬੂਥ ਲੈਸ ਪ੍ਰਣਾਲੀ ਨੂੰ ਕਿਰਤੀ,ਲੋਕਾਂ ਦੀ ਲੁੱਟ ਅਤੇ ਕਾਰਪਰੇਟ ਪੱਖੀ ਦੱਸਦਿਆਂ ਟੋਲ ਪਲਾਜ਼ਾ ਕਿਰਤੀਆਂ ਦੇ ਸੰਘਰਸ਼ ਦੀ ਹਮਾਇਤ ਕੀਤੀ ਅਤੇ ਬੂਥ ਲੈੱਸ ਪ੍ਰਣਾਲੀ ਪਾਲਿਸੀ ਰੱਦ ਕਰਵਾਉਣ ਲਈ ਦੇਸ਼ ਪੱਧਰੀ ਅੰਦੋਲਨ ਛੇੜਨ ਲਈ ਕਿਸਾਨ, ਮਜ਼ਦੂਰ, ਭਰਾਤਰੀ, ਸਮਾਜਿਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਕ ਮੰਚ ‘ਤੇ ਇਕੱਠੇ ਹੋ ਕੇ ਸੰਘਰਸ਼ ਦੇ ਮੈਦਾਨ ਵਿਚ ਉਤਰਨ ਦੀ ਅਪੀਲ ਕੀਤੀ ਤਾਂ ਜੋ ਕੇਂਦਰ ਨੂੰ ਅਜਿਹੇ ਲੋਕ ਵਿਰੋਧੀ ਫੈਸਲੇ ਲੈਣ ਤੋਂ ਰੋਕਿਆ ਜਾ ਸਕੇ।