ਪੰਜਾਬ ਫਰੀਦਕੋਟ ਦੇ ਜੇਤੂਆਂ ਨੂੰ ਮਿਲੇ ਅਕਾਲੀ ਆਗੂ ਬੰਟੀ ਰੋਮਾਣਾ/ ਜੇਤੂ ਉਮੀਦਵਾਰਾਂ ਸਮੇਤ ਵੋਟਰਾਂ ਦਾ ਕੀਤਾ ਧੰਨਵਾਦ By admin - December 20, 2025 0 10 Facebook Twitter Pinterest WhatsApp ਸ਼੍ਰੋਮਣੀ ਅਕਾਲੀ ਨੇ ਫਰੀਦਕੋਟ ਜਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਾਰਟੀ ਨੂੰ ਮਿਲੇ ਹੁੰਗਾਰੇ ਲਈ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ ਐ। ਆਪਣੇ ਗ੍ਰਹਿ ਵਿਖੇ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਹਲਕਾ ਵਾਸੀਆਂ ਦਾ ਅਕਾਲੀ ਦਲ ਵਿਚ ਵਿਸ਼ਵਾਸ ਜਿਤਾਉਣ ਲਈ ਧੰਨਵਾਦ ਕੀਤਾ ਐ। ਗੌਰਤਲਬ ਹੈ ਕੇ ਫਰੀਦਕੋਟ ਜ਼ਿਲੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ’ਚੋਂ 5 ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਿੱਤੇ ਜਦਕਿ ਬਲਾਕ ਸੰਮਤੀ ਦੀਆਂ ਚੋਣ ਵਿਚ 65 ਵਿਚੋਂ 25 ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਰਹੇ ਹਨ। ਪਾਰਟੀ ਦੇ ਚੰਗੇ ਪ੍ਰਦਰਸ਼ਨ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਖੁਸ਼ੀ ਪਾਈ ਜਾ ਰਹੀ ਐ। ਇਸ ਸਬੰਧੀ ਕੀਤੀ ਗਈ ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰਦਿਆਂ ਬੰਟੀ ਰੋਮਾਣਾ ਵੱਲੋਂ ਜਿਥੇ ਆਪਣੇ ਵੋਟਰਾਂ ਦਾ ਧੰਨਵਾਦ ਕੀਤਾ ਉਥੇ ਆਪਣੀ ਵਿਰੋਧੀ ਪਾਰਟੀ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਤੇ ਨਿਸ਼ਾਨਾ ਲਾਉਂਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਫਾਇਦਾ ਪਹੁਚਾਉਣ ਲਈ ਆਪ ਦੇ ਮੁਕਾਬਲੇ ਹਲਕੇ ਉਮੀਦਵਾਰ ਖੜੇ ਕੀਤੇ। ਇਨ੍ਹਾਂ ਹੀ ਨਹੀਂ ਖੁਦ ਸਾਬਕਾ ਵਿਧਾਇਕ ਵੱਲੋਂ ਆਪਣੇ ਬਲਾਕ ’ਚ ਵੋਟ ਵੀ ਕਰਨ ਦੀ ਖੇਚਲ ਨਹੀਂ ਕੀਤੀ। ਉਨ੍ਹਾਂ ਕਿਹਾ ਕੇ ਨਾਮਜ਼ਦਗੀਆਂ ਦਾਖਲ ਕਰਨ ਤੋਂ ਲੈੱਕੇ ਚੋਣਾਂ ਤੱਕ ਇੱਕ ਹਜ਼ਾਰ ਦੇ ਕਰੀਬ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਗਏ ਪਰ ਫਿਰ ਵੀ ਅਕਾਲੀ ਦਲ ਵੱਲੋਂ ਵੱਡੀ ਗਿਣਤੀ ਚ ਉਮੀਦਵਾਰਾਂ ਨੇ ਜਿੱਤ ਹਾਸਿਲ ਕੀਤੀ ਜਿਸ ਲਈ ਉਹ ਆਪਣੇ ਵਰਕਰਾਂ ਦਾ ਆਪਣੇ ਇਲਾਕੇ ਦਾ ਅਤੇ ਧੰਨਵਾਦ ਕਰਦੇ ਹਨ ਅਤੇ ਸਾਰੇ ਉਮੀਦਵਾਰਾਂ ਨੂੰ ਭਾਵੇਂ ਉਹ ਜਿੱਤੇ ਤੇ ਭਾਵੇਂ ਹਾਰੇ ਪਰ ਉਨ੍ਹਾਂ ਦੀ ਮਿਹਨਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ।