ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਥੇਦਾਰ ਗੜਗੱਜ/ ਗੁਰੂ ਘਰ ਮੱਥਾ ਟੇਕ ਕੇ ਸ਼ਹੀਦਾਂ ਨੂੰ ਕੀਤਾ ਸਿੱਜਦਾ

0
12

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਰਨੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਜੋ ਉਹ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਪਹੁੰਚੇ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਈ ਲਾਸਾਨੀ ਸ਼ਹਾਦਤ ਨੂੰ ਸਿੱਖ ਕੌਮ ਕਦੇ ਵੀ ਨਹੀਂ ਭੁੱਲੇਗੀ ਅਤੇ ਸਿੱਖ ਕੌਮ ਇਸ ਤੋਂ ਰਹਿੰਦੀ ਦੁਨੀਆਂ ਤਕ ਪ੍ਰੇਰਣਾ ਲੈਂਦੀ ਰਹੇਗੀ। ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਦੀ ਕੁਰਬਾਨੀ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਏਆਈ ਦੀ ਦੁਰਵਰਤੋਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਉਹਨਾਂ ਵੱਲੋਂ ਏਆਈ ਮਾਹਿਰਾਂ ਦੇ ਨਾਲ ਮੀਟਿੰਗ ਵੀ ਕੀਤੀ ਗਈ ਹੈ ਅਤੇ ਇਸ ਦੇ ਹੱਲ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here